Breaking News
Home / ਪੰਜਾਬ / ਕਿਸਾਨੀ ਸੰਘਰਸ਼ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਵਿੱਤੀ ਮੱਦਦ ਕਰੇਗੀ ਪੰਜਾਬ ਸਰਕਾਰ

ਕਿਸਾਨੀ ਸੰਘਰਸ਼ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਵਿੱਤੀ ਮੱਦਦ ਕਰੇਗੀ ਪੰਜਾਬ ਸਰਕਾਰ

Image Courtesy :jagbani(punjabkesari)

ਕੈਪਟਨ ਅਮਰਿੰਦਰ ਵਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਦੋਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸਮੇਤ ਹਰ ਤਰ੍ਹਾਂ ਦੀ ਸੰਭਵ ਮੱਦਦ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮਾਨਸਾ ਤੇ ਮੋਗਾ ਜ਼ਿਲ੍ਹੇ ਦੇ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ ਹੈ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …