ਕਿਹਾ – ਕਿਸਾਨੀ ਮਸਲਿਆਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕਰੋ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਗੱਲਬਾਤ ਕੀਤੀ। ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਕਿਸਾਨੀ ਮਸਲਿਆਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ। ਮੀਟਿੰਗ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਕਿਸਾਨੀ ਮਸਲਿਆਂ ‘ਤੇ ਜਲਦੀ ਸਹਿਮਤੀ ਹੋਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਤੇ ਕਿਸਾਨਾਂ ਨੂੰ ਵੀ ਜ਼ਿੱਦੀ ਪਹੁੰਚ ਨਹੀਂ ਅਪਨਾਉਣੀ ਚਾਹੀਦੀ। ਕੈਪਟਨ ਅਮਰਿੰਦਰ ਨੇ ਸੁਰੱਖਿਆ ਨੂੰ ਲੈ ਕੇ ਵੀ ਖਦਸ਼ੇ ਜ਼ਾਹਰ ਕੀਤੇ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …