ਕਰਨ ਜੌਹਰ ਦਾ ਦੱਸਿਆ ਪਾਲਤੂ
ਮੁੰਬਈ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਇਕ ਬਜ਼ੁਰਗ ਬੀਬੀ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਣ ਅਤੇ 100 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਸਬੰਧੀ ਬਾਲੀਵੁੱਡ ਅਦਾਕਾਰਾ ਕੰਗਨਾ ਵਲੋਂ ਕੀਤੇ ਗਏ ਟਵੀਟ ‘ਤੇ ਵਿਵਾਦ ਹੁਣ ਭਖਦਾ ਹੀ ਜਾ ਰਿਹਾ ਹੈ। ਬੇਸ਼ੱਕ ਕੰਗਨਾ ਨੇ ਇਹ ਟਵੀਟ ਡਿਲੀਟ ਕਰ ਦਿੱਤਾ ਸੀ ਪਰ ਫਿਰ ਵੀ ਲਗਾਤਾਰ ਉਹ ਆਲੋਚਕਾਂ ਦੇ ਨਿਸ਼ਾਨੇ ‘ਤੇ ਹੈ। ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਨੇ ਕੰਗਨਾ ਦੇ ਇਸ ਟਵੀਟ ਦੀ ਆਲੋਚਨਾ ਕੀਤੀ ਸੀ ਅਤੇ ਟਵਿੱਟਰ ‘ਤੇ ਪੰਜਾਬ ਦੀ ਬਜ਼ੁਰਗ ਕਿਸਾਨ ਬੀਬੀ ਦੀ ਵੀਡੀਓ ਸਾਂਝੀ ਕਰਦਿਆਂ ਕੰਗਨਾ ਨੂੰ ਸਖ਼ਤ ਝਾੜ ਪਾਈ ਸੀ। ਦਿਲਜੀਤ ਦੇ ਇਸੇ ਟਵੀਟ ਦੇ ਜਵਾਬ ਵਿਚ ਅੱਜ ਕੰਗਨਾ ਵਲੋਂ ਵੀ ਟਵੀਟ ਕੀਤਾ ਗਿਆ, ਜਿਸ ਵਿਚ ਉਸ ਨੇ ਦਿਲਜੀਤ ਨੂੰ ਗਾਲ੍ਹ ਕੱਢਦਿਆਂ ਕਰਨ ਜੌਹਰ ਦਾ ਪਾਲਤੂ ਤੱਕ ਕਹਿ ਦਿੱਤਾ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …