ਵਾਸ਼ਿੰਗਟਨ : ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਭਾਰਤ ਸਰਕਾਰ ਵਲੋਂ ਕੀਤੇ ਦਮਨ ਨੂੰ ਦੇਖ ਕੇ ਅਸੀਂ ਬੜੇ ਹੈਰਾਨ ਹਾਂ। ਕਮਲਾ ਹੈਰਿਸ ਨੇ ਕਿਹਾ ਕਿ ਇਹ ਸਰਕਾਰੀ ਜ਼ੁਲਮ ਕਿਸਾਨਾਂ ਦੇ ਜੀਵਨ ਨੂੰ ਖ਼ਤਰੇ ਵਿਚ ਪਾ ਰਹੇ ਹਨ ਤੇ ਜਿਵੇਂ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਛੱਡੀ ਗਈ, ਬੇਹੱਦ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨੀ ਚਾਹੀਦੀ ਹੈ ਤੇ ਕਿਸਾਨਾਂ ਦੀ ਤਸੱਲੀ ਕਰਵਾਉਣੀ ਚਾਹੀਦੀ ਹੈ।
Home / ਜੀ.ਟੀ.ਏ. ਨਿਊਜ਼ / ਕਮਲਾ ਹੈਰਿਸ ਵਲੋਂ ਭਾਰਤ ‘ਚ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਛੱਡਣ ਦੀ ਨਿੰਦਾઠ
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …