Breaking News
Home / ਦੁਨੀਆ / ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਜਲੰਧਰ/ਬਿਊਰੋ ਨਿਊਜ਼
ਵਿਦੇਸ਼ਾਂ ਵਿਚ ਵਸੇ ਪੰਜਾਬੀਆਂ ਦੀਆਂ ਨਜ਼ਰਾਂ ਪੰਜਾਬ ਤੇ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ‘ਤੇ ਟਿਕ ਗਈਆਂ ਹਨ। ਵਿਦੇਸ਼ ਰਹਿੰਦੇ ਪੰਜਾਬੀ ਆਪਣੇ ਪਿੰਡਾਂ ਵਿੱਚ ਫੋਨ ਕਰਕੇ ਉਨ੍ਹਾਂ ਨੂੰ ਦਿੱਲੀ ਜਾ ਕੇ ਕਿਸਾਨਾਂ ਦੀ ਮਦਦ ਕਰਨ ਦੀਆਂ ਹਦਾਇਤਾਂ ਕਰਨ ਦੇ ਨਾਲ ਵਿੱਤੀ ਮਦਦ ਵੀ ਭੇਜ ਰਹੇ ਹਨ। ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਹੜੇ ਦਿੱਲੀ ਵਿੱਚ ਸੰਘਰਸ਼ਸ਼ੀਲ ਕਿਸਾਨਾਂ ਲਈ ਲੰਗਰਾਂ ਆਦਿ ਦਾ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚੋਂ ਆਏ ਕਿਸਾਨ ਸ਼ਾਂਤਮਈ ਢੰਗ ਨਾਲ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇੰਗਲੈਂਡ ਵਿੱਚ ਢਾਈ ਦਹਾਕੇ ਤੋਂ ਰਹਿ ਰਹੇ ਨਿਰਮਲ ਕੌਰ ਬੋਪਾਰਾਏ ਨੇ ਆਪਣੇ ਪਿੰਡ ਅਮਿਦਪੁਰ ਵਿੱਚ ਪਰਿਵਾਰਕ ਮੈਂਬਰਾਂ ਨੂੰ ਫੋਨ ਕਰਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਲਈ ਕਿਹਾ ਹੈ। ਉਨ੍ਹਾਂ ਦੇ ਪੁੱਤਰ ਗੁਰਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਉਸ ਦੇ ਭਰਾ ਨੇ ਵੀ ਫੋਨ ਕਰਕੇ ਕਿਸਾਨਾਂ ਦੀ ਡੱਟ ਕੇ ਮਦਦ ਕਰਨ ਲਈ ਕਿਹਾ ਹੈ। ਪਿੰਡ ਤਲਵੰਡੀ ਮਾਧੋ ਦੇ ਨੌਜਵਾਨ ਕਿਸਾਨ ਆਗੂ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਸੀ ਕਿ ਦਿੱਲੀ ਜਾ ਕੇ ਆਉ ਤੇ ਲੰਗਰ ਵਾਸਤੇ ਕਿਸਾਨਾਂ ਦੀ ਆਰਥਿਕ ਮਦਦ ਕਰੋ। ਇਸੇ ਤਰ੍ਹਾਂ ਪਿੰਡ ਸੋਹਲ ਖਾਲਸਾ ਦੇ ਇੱਕ ਨੌਜਵਾਨ ਨੇ ਕਿਹਾ ਕਿ ਉਸ ਨੂੰ ਵਰਜੀਨੀਆ ਤੋਂ ਕਿਸਾਨਾਂ ਦੀ ਮਦਦ ਲਈ ਇੱਕ ਲੱਖ ਰੁਪਏ ਦੀ ਆਰਥਿਕ ਮਦਦ ਕਰਨ ਵਾਸਤੇ ਕਿਹਾ ਗਿਆ ਹੈ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …