Breaking News
Home / ਦੁਨੀਆ / ਭਾਰਤੀ ਗਣਤੰਤਰ ਦਿਵਸ ਮੌਕੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ

ਭਾਰਤੀ ਗਣਤੰਤਰ ਦਿਵਸ ਮੌਕੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਿਛਲੇ ਹਫ਼ਤੇ ਬਰਤਾਨੀਆ (ਯੂ.ਕੇ.) ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨਾਲ ਕੀਤੀ ਟੈਲੀਫੋਨ ਗੱਲਬਾਤ ਦੌਰਾਨ ਉਨ੍ਹਾਂ ਨੂੰ ਭਾਰਤ ਦੇ 2021 ਦੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਬਣਨ ਦਾ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਦਿਨੀਂ ਕੋਵਿਡ-19, ਵਾਤਾਵਰਨ ਬਦਲਾਅ ਤੇ ਹੋਰ ਮੁੱਦਿਆਂ ਸਬੰਧੀ ਆਪਣੇ ਯੂ.ਕੇ. ਦੇ ਹਮਰੁਤਬਾ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਸੀ। ਨਵੰਬਰ ਦੇ ਸ਼ੁਰੂ ਵਿਚ ਭਾਰਤ ‘ਚ ਬਰਤਾਨੀਆ ਦੀ ਕਾਰਜਕਾਰੀ ਹਾਈ ਕਮਿਸ਼ਨਰ ਜਨ ਥਾਪਸਨ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਜਲਦੀ ਹੀ ਨਿੱਜੀ ਤੌਰ ‘ਤੇ ਭਾਰਤ ਦੌਰਾ ਕਰਨਗੇ। ਇਸਦੇ ਨਾਲ ਉਨ੍ਹਾਂ ਕਿਹਾ ਸੀ ਕਿ ਸਾਨੂੰ ਅਗਲੇ ਕੁਝ ਮਹੀਨਿਆਂ ਦੌਰਾਨ ਯੂ.ਕੇ.ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਦੇ ਭਾਰਤ ਆਉਣ ਦੀ ਉਮੀਦ ਹੈ, ਪਰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਬਹੁਤ ਜਲਦੀ ਭਾਰਤ ਆਉਣ ਦੇ ਚਾਹਵਾਨ ਹਨ। ਸਾਨੂੰ ਉਮੀਦ ਹੈ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਯੂ.ਕੇ. ਦੇ ਵਿਦੇਸ਼ ਮੰਤਰੀ ਅਤੇ ਪ੍ਰਧਾਨ ਮੰਤਰੀ ਭਾਰਤ ਦਾ ਦੌਰਾ ਕਰਨਗੇ। ਜੇਕਰ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਭਾਰਤ ਆਉਂਦੇ ਹਨ ਤਾਂ ਕੋਵਿਡ-19 ਮਹਾਂਮਾਰੀ ਫੈਲਣ ਬਾਅਦ ਭਾਰਤ ਆਉਣ ਵਾਲੇ ਕਿਸੇ ਦੇਸ਼ ਦੇ ਉਹ ਪਹਿਲੇ ਮੁਖੀ ਹੋਣਗੇ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …