ਵਾਸ਼ਿੰਗਟਨ/ਹੁਸਨ ਲੜੋਆ ਬੰਗਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੋਣ ਨਤੀਜੇ ਉਲਟਾਉਣ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਜਬਰਦਸਤ ਝਟਕਾ ਲੱਗਾ ਜਦੋਂ ਅਟਾਰਨੀ ਜਨਰਲ ਵਿਲੀਅਮ ਬਾਰ ਨੇ ਕਿਹਾ ਕਿ ਨਿਆਂ ਵਿਭਾਗ ਨੂੰ ਚੋਣ ਨਤੀਜਿਆਂ ਵਿਚ ਵੱਡੀ ਪੱਧਰ ‘ਤੇ ਹੇਰਾਫੇਰੀ ਦਾ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜਿਸ ਨਾਲ ਨਤੀਜਿਆਂ ਵਿਚ ਉਲਟ ਫੇਰ ਦੀ ਸੰਭਾਵਨਾ ਹੋਵੇ। ਉਨ੍ਹਾਂ ਕਿਹਾ ਕਿ ਸੰਘੀ ਵਕੀਲਾਂ ਤੇ ਐਫ ਬੀ ਆਈ ਨੇ ਵਿਸ਼ੇਸ਼ ਸ਼ਿਕਾਇਤਾਂ ਦੀ ਜਾਂਚ ਪੜਤਾਲ ਕੀਤੀ ਹੈ ਪਰੰਤੂ ਚੋਣਾਂ ਵਿਚ ਹੇਰਾਫੇਰੀ ਦਾ ਇਕ ਵੀ ਸਬੂਤ ਨਹੀਂ ਮਿਲਿਆ। ਅਟਾਰਨੀ ਜਨਰਲ ਦੇ ਬਿਆਨ ਤੋਂ ਬਾਅਦ ਰਾਸ਼ਟਰਪਤੀ ਟਰੰਪ ਦੀ ਰੂਡੀ ਗਿਲਾਨੀ ਤੇ ਜੇਨਾ ਇਲਿਸ ਦੀ ਅਗਵਾਈ ਵਾਲੀ ਵਕੀਲਾਂ ਦੀ ਟੀਮ ਨੇ ਤੁਰੰਤ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਨਿਆਂ ਵਿਭਾਗ ਦੀ ਜਾਂਚ ਵਿਚ ਸਮਾਨਤਾ ਨਹੀਂ ਹੈ।
ਨਿਆਂ ਵਿਭਾਗ ਵੱਲੋਂ ਜਿਨ੍ਹਾਂ ਸ਼ਿਕਾਇਤਾਂ ਦੀ ਜਾਂਚ ਕੀਤੀ ਗਈ ਹੈ ਉਨ੍ਹਾਂ ਵਿਚੋਂ ਇਕ ਸ਼ਿਕਾਇਤ ਵਿਚ ਕਿਹਾ ਗਿਆ ਸੀ ਕਿ ਮਿਸ਼ੀਗਨ ਵਿਚ 14 ਹਜ਼ਾਰ ਮ੍ਰਿਤਕ ਵਿਅਕਤੀਆਂ ਦੀਆਂ ਵੋਟਾਂ ਭੁਗਤਾਈਆਂ ਗਈਆਂ ਹਨ। ਜਾਂਚ ਉਪਰੰਤ ਕਿਹਾ ਗਿਆ ਹੈ ਕਿ ਮ੍ਰਿਤਕ ਲੋਕਾਂ ਦੀਆਂ ਵੋਟਾਂ ਪਾਉਣ ਦਾ ਕੋਈ ਸਬੂਤ ਨਹੀਂ ਮਿਲਿਆ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …