ਨਿਊਯਾਰਕ/ਬਿਊਰੋ ਨਿਊਜ਼
ਅਮਰੀਕਾ ਵਿਚ ਪੈਂਦੇ ਨਿਊਯਾਰਕ ਸ਼ਹਿਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਨੂੰ ਵੱਡਾ ਮਾਣ ਮਿਲਿਆ ਹੈ। ਨਿਊਯਾਰਕ ਦੇ ਪ੍ਰਸਿੱਧ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਾਲੀ 97 ਐਵੀਨਿਊ ‘ਤੇ 117 ਸਟਰੀਟ ਦਾ ਨਾਮ ਹੁਣ ‘ਗੁਰਦੁਆਰਾ ਸਟਰੀਟ’ ਰੱਖ ਦਿੱਤਾ ਗਿਆ ਹੈ ਤੇ ਇਸ ਦੇ ਸਾਈਨ ਵੀ ਖੰਭਿਆਂ ‘ਤੇ ਲਗਾ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਗੁਰੂ ਘਰ ਕਮੇਟੀ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਗੁਰੂ ਘਰ ਕਮੇਟੀ ਤੇ ਸਮੂਹ ਸੰਗਤ ਵਲੋਂ ਮਿਲ ਕੇ ਕੀਤੇ ਯਤਨਾਂ ਤੇ ਨਿਊਯਾਰਕ ਸਿਟੀ ਕੌਂਸਲ ਮੈਂਬਰ ਐਡਰੀਨੇ ਐਡਮਜ਼ ਦੇ ਖ਼ਾਸ ਸਹਿਯੋਗ ਸਦਕਾ ਇਸ ਸੜਕ ਦਾ ਨਾਮ ਹੁਣ ਸਰਕਾਰੀ ਤੌਰ ‘ਤੇ ‘ਗੁਰਦੁਆਰਾ ਸਟਰੀਟ’ ਰੱਖ ਦਿੱਤਾ ਗਿਆ ਹੈ ਤੇ ਇਸ ਦੇ ਸਾਈਨ ਸੜਕ ਉਤੇ ਲੱਗ ਗਏ ਹਨ। ਇਸ ਮੌਕੇ ਪਹਿਲਾਂ ਗੁਰੂ ਘਰ ਵਿਖੇ ਵਿਸ਼ੇਸ਼ ਸਮਾਗਮ ਹੋਇਆ, ਜਿਥੇ ਸਿਟੀ ਕੌਂਸਲ ਮੈਂਬਰ ਨੇ ਤੇ ਕਈ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਐਡਰੀਨੇ ਐਡਮਜ਼ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਉਨ੍ਹਾਂ ਜ਼ਰੀਏ ਇਹ ਸ਼ੁੱਭ ਕੰਮ ਹੋਇਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਕਾਸ ਵਿਚ ਸਿੱਖਾਂ ਦਾ ਬਹੁਤ ਅਹਿਮ ਯੋਗਦਾਨ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …