Breaking News
Home / Uncategorized / ਜਸਵਿੰਦਰ ਲੇਲਣਾ ਦਾ ਦੇਹਾਂਤ

ਜਸਵਿੰਦਰ ਲੇਲਣਾ ਦਾ ਦੇਹਾਂਤ

ਬਰੈਂਪਟਨ/ਡਾ. ਝੰਡ : ਬੜੇ ਦੁੱਖ ਨਾਲ ਇਹ ਖ਼ਬਰ ਸਾਂਝੀ ਕੀਤੀ ਜਾ ਰਹੀ ਹੈ ਕਿ ਟੀ.ਪੀ.ਏ.ਆਰ. ਕਲੱਬ ਦਾ ਅਣਮੁੱਲ ਹੀਰਾ ਜਸਵਿੰਦਰ ਲੇਲਣਾ ਹੁਣ ਸਾਡੇ ਦਰਮਿਆਨ ਨਹੀਂ ਰਿਹਾ। ਕਰੋਨਾ ਮਹਾਂਮਾਰੀ ਤੋਂ ਪੀੜਤ ਹੋਣ ਕਾਰਨ ਹਸਪਤਾਲ ਵਿਚ ਕਈ ਦਿਨ ਲਗਾਤਾਰ ਚੱਲੇ ਇਲਾਜ ਦੇ ਬਾਵਜੂਦ 27 ਨਵੰਬਰ ਸ਼ੁੱਕਰਵਾਰ ਨੂੰ ਜਸਵਿੰਦਰ ਸਾਰਿਆਂ ਨੂੰ ਅਲਵਿਦਾ ਕਹਿ ਗਏ। ਐਤਵਾਰ 29 ਨਵੰਬਰ ਨੂੰ ਉਨ੍ਹਾਂ ਦਾ ਬਰੈਂਪਟਨ ਵਿਚ ਸਸਕਾਰ ਕਰ ਦਿੱਤਾ ਗਿਆ। ਜਸਵਿੰਦਰ ਸਿੰਘ ਉਰਫ਼ ‘ਕਾਕਾ ਲੇਲਣਾ’ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਨੂੰ ਵਿਲਕਦਿਆਂ ਛੱਡ ਗਏ ਹਨ। ਪ੍ਰਮਾਤਮਾ ਉਨ੍ਹਾਂ ਦੀ ਵਿਛੜੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਦੇ ਸਮੂਹ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

Check Also

ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਹੋ ਰਹੀ ਸਾਜ਼ਿਸ਼

ਸੁਖਦੇਵ ਢੀਂਡਸਾ ਨੇ ਕਿਹਾ, ਦੇਸ਼ ‘ਚ ਸ਼ਾਂਤੀ ਬਣਾਈ ਰੱਖਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਚੰਡੀਗੜ੍ਹ, ਬਿਊਰੋ …