ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਨੇੜ ਭਵਿੱਖ ਵਿੱਚ ਸੂਬੇ ਦੇ 9 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਕਰਵਾਈ ਜਾ ਰਹੀ ਹੈ।
ਇਸ ਦੇ ਮੱਦੇਨਜ਼ਰ 1 ਜਨਵਰੀ, 2021 ਨੂੰ ਕੁਆਲੀਫਾਇੰਗ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ 9 ਦਸੰਬਰ 2020 ਤੱਕ ਤਿਆਰ ਕੀਤੀਆਂ ਜਾਣਗੀਆਂ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।