ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਵਿਚ ਪੈਂਦੇ ਥਾਣਾ ਮੱਤੇਵਾਲ ਦੇ ਪਿੰਡ ਭੋਏਵਾਲ ਨੇੜੇ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਗੁਰਬਾਣੀ ਦੇ ਅੰਗਾਂ ਨੂੰ ਪਾੜ ਕੇ ਸੜਕ ਉੱਪਰ ਖਿਲਾਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਾਇਰ ਸੂਬੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਜਦ ਉਹ ਸਵੇਰੇ ਕਰੀਬ 7 ਵਜੇ ਸੈਰ ਕਰਨ ਜਾ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਨੂੰ ਗੁਟਕਾ ਸਾਹਿਬ ਦੇ ਕੁਝ ਅੰਗ ਪਾਟੇ ਹੋਏ ਸੜਕ ‘ਤੇ ਡਿੱਗੇ ਦਿਖਾਈ ਦਿੱਤੇ। ਉਨ੍ਹਾਂ ਤੁਰੰਤ ਇਨ੍ਹਾਂ ਅੰਗਾਂ ਨੂੰ ਇਕੱਤਰ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਇਸ ਸਬੰਧੀ ਦੱਸਿਆ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਲਵਪ੍ਰੀਤ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਐਸਜੀਪੀਸੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …