ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ।
ਜਥੇ ਦੀ ਵਤਨ ਵਾਪਸੀ ਮਗਰੋਂ ਅਟਾਰੀ ਸਰਹੱਦ ‘ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਨੂਰ-ਉਲ-ਹੱਕ ਕਾਦਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਥੇਦਾਰ ਭਲਾਈਪੁਰ ਨੇ ਦੱਸਿਆ ਕਿ ਇਸ ਵਾਰ ਵੀਜ਼ਾ ਪੰਜ ਦਿਨਾਂ ਦਾ ਹੋਣ ਕਰਕੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਸਥਿਤ ਗੁਰਦੁਆਰਿਆਂ ਦੇ ਹੀ ਦਰਸ਼ਨ ਕਰਵਾਏ ਗਏ। ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਮੰਗ ਕੀਤੀ ਸੀ ਪਰ ਕਰੋਨਾ ਕਰਕੇ ਵੀਜ਼ਾ ਸਿਰਫ਼ ਨਨਕਾਣਾ ਸਾਹਿਬ ਦਾ ਹੀ ਦਿੱਤਾ ਗਿਆ ਸੀ। ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਸਰਕਾਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਕੋਲੋਂ ਮੰਗ ਕੀਤੀ ਕਿ 2021 ਵਿੱਚ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਮੌਕੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦਿੱਤੇ ਜਾਣ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …