ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਦੋਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸਮੇਤ ਹਰ ਤਰ੍ਹਾਂ ਦੀ ਸੰਭਵ ਮੱਦਦ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮਾਨਸਾ ਤੇ ਮੋਗਾ ਜ਼ਿਲ੍ਹੇ ਦੇ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …