Breaking News
Home / ਪੰਜਾਬ / ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤੀਪੇਸ਼ਗੀ ਜ਼ਮਾਨਤ

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤੀਪੇਸ਼ਗੀ ਜ਼ਮਾਨਤ

ਮੁਲਤਾਨੀ ਕਤਲ ਮਾਮਲੇ ‘ਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹੈ ਸਾਬਕਾ ਵਿਵਾਦਤ ਡੀਜੀਪੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿਘ ਸੈਣੀ ਨੂੰ 1991 ਦੇ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ ਵਿੱਚ ਸਹਿਯੋਗ ਕਰਨ ਅਤੇ ਕੇਸ ਦੇ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਕਿਹਾ ਗਿਆ। ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ. ਸੁਭਾਸ਼ ਰੈਡੀ ਅਤੇ ਜਸਟਿਸ ਐੱਮਆਰ ਸ਼ਾਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਵਿਰੁੱਧ ਸੈਣੀ ਦੀ ਅਪੀਲ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਸੈਣੀ ਦੀ 29 ਸਾਲ ਪੁਰਾਣੇ ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੱਤਾ ਕਿ ਇਕ ਲੱਖ ਰੁਪਏ ਦਾ ਨਿੱਜੀ ਮੁੱਚਲਕਾ ਅਤੇ ਐਨੀ ਹੀ ਰਕਮ ਦੇ ਦੋ ਜ਼ਮਾਨਤੀ ਬਾਂਡ ਭਰਨ ਤੋਂ ਬਾਅਦ ਸੈਣੀ ਨੂੰ ਜ਼ਮਾਨਤ ਦਿੱਤੀ ਜਾਵੇ।

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …