ਸੁਰਿੰਦਰ ਨਹਿਰਾ ਨੇ ਕਿਹਾ – ਕਿਸਾਨਾਂ ਦਾ ਦਿਆਂਗਾ ਸਾਥ
ਸਿਰਸਾ/ਬਿਊਰੋ ਨਿਊਜ਼
ਹਰਿਆਣਾ ਵਿਚ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸਾਬਕਾ ਸਿੰਚਾਈ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਅਤੇ ਭਾਜਪਾ ਆਗੂ ਸੁਰਿੰਦਰ ਨਹਿਰਾ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੁਰਿੰਦਰ ਨਹਿਰਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਸਮਰਥਨ ਵਿਚ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਹੁਣ ਉਹ ਕਿਸਾਨਾਂ ਦੇ ਸਮਰਥਨ ਵਿਚ ਅੰਦੋਲਨ ਦਾ ਹਿੱਸਾ ਵੀ ਬਣਨਗੇ। ਸੁਰਿੰਦਰ ਨਹਿਰਾ ਨੇ ਕਿਹਾ ਕਿ ਉਹ ਪਹਿਲਾਂ ਕਿਸਾਨ ਹੈ ਅਤੇ ਬਾਅਦ ਵਿਚ ਰਾਜਸੀ ਆਗੂ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ। ਨਹਿਰਾ ਨੇ ਕਿਹਾ ਕਿ ਉਨ੍ਹਾਂ ਭਾਜਪਾ ਵਿਚ ਰਹਿ ਕੇ ਪੰਜ ਸਾਲ ਦਾ ਸਮਾਂ ਖਰਾਬ ਕੀਤਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਨੇ ਕਿਸਾਨਾਂ ਦੇ ਨਾਮ ‘ਤੇ ਚੋਣਾਂ ਜਿੱਤੀਆਂ ਹਨ, ਹੁਣ ਉਹ ਕਿਸਾਨਾਂ ਦੇ ਸਮਰਥਨ ਤੋਂ ਪਾਸਾ ਵੱਟ ਰਹੇ ਹਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …