
ਭਗਵੰਤ ਮਾਨ ਬੋਲੇ – ਮੋਦੀ ਸਰਕਾਰ ਦੀ ਨੀਅਤ ਸਾਫ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ ਬਿਲਕੁਲ ਵੀ ਸਾਫ ਨਹੀਂ ਹੈ ਅਤੇ ਤਾਂ ਹੀ ਵਾਰ-ਵਾਰ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ ਦੇਸ਼ ਭਰ ਦੇ ਕਿਸਾਨਾਂ ਅਤੇ ਵਿਰੋਧੀ ਧਿਰਾਂ ਦਾ ਸਾਹਮਣਾ ਕਰਨ ਅਤੇ ਜਮੀਨੀ ਹਕੀਕਤ ਤੋਂ ਭੱਜਣਾ ਨਹੀਂ ਚਾਹੀਦਾ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਨਰਾਜ਼ ਚੱਲ ਰਹੇ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੇ ਪਾਰਟੀ ਵਿਚ ਮੁੜ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਹਿੱਸੋਵਾਲ ਨੇ ਕਿਹਾ ਕਿ ਉਹ ਪਾਰਟੀ ਵਿਚ ਇਕ ਵਲੰਟੀਅਰ ਵਜੋਂ ਕੰਮ ਕਰਨਗੇ।