ਕਿਸਾਨ ਅੰਦੋਲਨ ਨੂੰ 6 ਮਹੀਨੇ ਦੀ ਤਨਖਾਹ ਦੇਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਟਰੈਕਟਰ ਟਰਾਲੀਆਂ ਦੇ ਕਾਫਲੇ ਨਾਲ ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਲ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਨੇ ਆਪਣੀ 6 ਮਹੀਨੇ ਦੀ ਤਨਖਾਹ ਕਿਸਾਨ ਅੰਦੋਲਨ ਨੂੰ ਦੇਣ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਵਲੋਂ ਐਵਾਰਡ ਵਾਪਸੀ ‘ਤੇ ਸਵਾਲ ਉਠਾਉਂਦਿਆਂ ਵੜਿੰਗ ਨੇ ਕਿਹਾ ਕਿ ਪਹਿਲਾਂ ਬਾਦਲ ਬਿੱਲ ਪਾਸ ਕਰਨ ਲਈ ਰਾਜ਼ੀ ਹੋਏ ਅਤੇ ਹੁਣ ਐਵਾਰਡ ਵਾਪਸ ਕਰਨ ਦਾ ਕੀ ਫਾਇਦਾ ਹੋਇਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ 26 ਨਵੰਬਰ ਨੂੰ ਹਰਿਆਣਾ ਪੁਲਿਸ ਨੇ ਰਾਜਾ ਵੜਿੰਗ ਨੂੰ ਹਿਰਾਸਤ ਵਿਚ ਲੈ ਲਿਆ ਸੀ ਅਤੇ ਦਿੱਲੀ ਸੰਘਰਸ਼ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਸੀ।
Check Also
ਦਿਲਜੀਤ ਦੋਸਾਂਝ ਨੇ ਫਿਲਮ ‘ਪੰਜਾਬ 95’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ
ਫਿਲਮ ਅਗਲੇ ਮਹੀਨੇ ਰਿਲੀਜ਼ ਹੋਣ ਦੇ ਸੰਕੇਤ ਦਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਸਟਾਰ ਗਾਇਕ …