ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਕੈਨੇਡੀਅਨ ਹਾਈ ਕਮਿਸ਼ਨਰ ਤਲਬ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ। ਇਸ ਤੋਂ ਸਪੱਸ਼ਟ ਹੈ ਕਿ ਜਸਟਿਨ ਟਰੂਡੋ ਵਲੋਂ ਕਿਸਾਨਾਂ ਦੇ ਹੱਕ ਵਿਚ ਮਾਰਿਆ ਹਾਅ ਦਾ ਨਾਅਰਾ ਮੋਦੀ ਸਰਕਾਰ ਨੂੰ ਚੁਭ ਰਿਹਾ ਹੈ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਹਾਈ ਕਮਿਸ਼ਨਰ ਕੋਲ ਕੈਨੇਡੀਅਨ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਭਾਰਤ ਵਿਚ ਕਿਸਾਨ ਅੰਦੋਲਨ ਬਾਰੇ ਕੀਤੀ ਗਈਆਂ ਟਿੱਪਣੀਆਂ ‘ਤੇ ਇਤਰਾਜ਼ ਜਤਾਇਆ ਗਿਆ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜੇਕਰ ਅਜਿਹੀਆਂ ਟਿੱਪਣੀਆਂ ਜਾਰੀ ਰਹਿੰਦੀਆਂ ਹਨ ਤਾਂ ਇਸ ਦਾ ਭਾਰਤ ਅਤੇ ਕੈਨੇਡਾ ਵਿਚਾਲੇ ਸਬੰਧਾਂ ‘ਤੇ ਗੰਭੀਰ ਰੂਪ ਵਿਚ ਹਾਨੀਕਾਰਕ ਪ੍ਰਭਾਵ ਪਵੇਗਾ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਉਹ ਕੈਨੇਡਾ ਸਰਕਾਰ ਕੋਲੋਂ ਉਮੀਦ ਕਰਦੇ ਹਨ ਉਹ ਉੱਥੇ ਭਾਰਤੀ ਕੂਟਨੀਤਕ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
Check Also
ਕੋਵਿਡ ਵੈਕਸੀਨ ਦਾ ਅਚਾਨਕ ਹੋ ਰਹੀਆਂ ਮੌਤਾਂ ਨਾਲ ਕੋਈ ਸਬੰਧ ਨਹੀਂ
18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਹੋਈ ਸਟੱਡੀ ਨਵੀਂ ਦਿੱਲੀ/ਬਿਊਰੋ …