Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ

ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ

Image Courtesy :jagbani(punjabkesari)

5 ਦਸੰਬਰ ਨੂੰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਫੂਕੇ ਜਾਣਗੇ ਪੁਤਲੇ
ਕਿਸਾਨੀ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਰ ਪਾਰ ਦੀ ਲੜਾਈ ਲਈ ਤਿਆਰ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਧਿਆਨ ਰਹੇ ਕਿ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨੀ ਸੰਘਰਸ਼ ਦਾ ਅੱਜ 9ਵਾਂ ਦਿਨ ਹੈ ਅਤੇ ਪੰਜਾਬ ਵਿਚ ਤਾਂ ਪਿਛਲੇ ਕਈ ਦਿਨਾਂ ਤੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਚੱਲ ਰਹੇ ਹਨ। ਭਲਕੇ 5 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਫਿਰ ਮੀਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨ ਜਥੇਬੰਦੀਆਂ ਵਲੋਂ ਰਣਨੀਤੀ ਘੜਨ ਲਈ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਭਾਰਤ ਦੀਆਂ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਹੋਏ। ਇਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਐਚ. ਐਸ. ਲੱਖੋਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ 5 ਦਸੰਬਰ ਨੂੰ ਦੇਸ਼ ਭਰ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਵੀ ਫੂਕੇ ਜਾਣਗੇ। ਇਸੇ ਦੌਰਾਨ ਕਿਸਾਨ ਅੰਦੋਲਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਵਿਚ ਪਹੁੰਚ ਗਿਆ ਹੈ। ਅਦਾਲਤ ਵਿਚ ਇਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ, ਜਿਸ ਵਿਚ ਦਿੱਲੀ-ਐਨ. ਸੀ. ਆਰ. ਦੇ ਸਰਹੱਦੀ ਇਲਾਕਿਆਂ ਵਿਚ ਡਟੇ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …