![](https://parvasinewspaper.com/wp-content/uploads/2020/12/1-300x200.jpg)
ਤਿੰਨ ਕਸ਼ਮੀਰ ਅਤੇ ਦੋ ਵਿਅਕਤੀ ਪੰਜਾਬ ਨਾਲ ਸਬੰਧਤ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਅੱਜ ਸਵੇਰੇ ਮੁਕਾਬਲੇ ਦੌਰਾਨ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਸਪੈਸ਼ਲ ਸੈੱਲ ਪ੍ਰਮੋਦ ਕੁਸ਼ਵਾਹਾ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਦੋ ਵਿਅਕਤੀ ਪੰਜਾਬ ਅਤੇ ਤਿੰਨ ਕਸ਼ਮੀਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਅਤੇ ਹੋਰ ਚੀਜ਼ਾਂ ਵੀ ਬਰਾਮਦ ਕੀਤੀਆਂ ਹਨ ਅਤੇ ਪੁਲਿਸ ਵਲੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਪੰਜਾਂ ਵਿਚੋਂ ਇਕ ਵਿਅਕਤੀ ਦੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਨਾਲ ਜੁੜੇ ਹੋਣ ਦਾ ਸ਼ੱਕ ਹੈ। ਪੁਲਿਸ ਮੁਤਾਬਕ ਨਾਰਕੋ ਟੈਰਰਿਜ਼ਮ ਲਈ ਇਸ ਸੰਗਠਨ ਨੂੰ ਆਈ. ਐਸ. ਆਈ. ਦਾ ਸਮਰਥਨ ਹਾਸਲ ਸੀ ਅਤੇ ਇਸਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ।