ਭਾਈਵਾਲ ਜੇ.ਜੇ.ਪੀ. ਦੇ ਵਿਧਾਇਕ ਕਿਸਾਨੀ ਸੰਘਰਸ਼ ਦੀ ਕਰਨ ਲੱਗੇ ਹਮਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਕਿਸਾਨਾਂ ਦੀ ਹਮਾਇਤ ਵਿਚ ਭਾਜਪਾ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਆ ਚੁੱਕੀਆਂ ਹਨ। ਇਸਦੇ ਚੱਲਦਿਆਂ ਹੁਣ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਹੋਰ ਫਿਕਰ ਪੈ ਗਿਆ ਹੈ। ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਚ ਭਾਈਵਾਲ ਜੇ.ਜੇ.ਪੀ. ਦੇ ਵਿਧਾਇਕ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਨਿੱਤਰਨ ਲੱਗੇ ਹਨ। ਉਧਰ ਦੂਜੇ ਪਾਸੇ ਜੇ.ਜੇ.ਪੀ. ਦੇ ਮੁਖੀ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਇਸ ਮਾਮਲੇ ਵਿਚ ਹਾਲੇ ਤੱਕ ਚੁੱਪ ਵੱਟੀ ਹੋਈ ਹੈ। ਧਿਆਨ ਰਹੇ ਕਿ ਜੇਜੇਪੀ ਦੇ ਵਿਧਾਇਕ ਰਾਮ ਕੁਮਾਰ ਗੌਤਮ ਨੇ ਰਾਜ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਜੇਜੇਪੀ ਦੇ ਹੀ ਵਿਧਾਇਕ ਅਮਰਜੀਤ ਢਾਂਡਾ ਵੀ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …