![](https://parvasinewspaper.com/wp-content/uploads/2020/12/2-1-300x150.jpg)
‘ਇਕ ਰਾਸ਼ਟਰ ਇਕ ਭਾਸ਼ਾ’ ਦਾ ਸਮਰਥਨ ਕਰਨ ਵਾਲੇ ਗੁਰਦਾਸ ਮਾਨ ਪ੍ਰਤੀ ਲੋਕਾਂ ‘ਚ ਅਜੇ ਵੀ ਗੁੱਸਾ ਬਰਕਰਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਸਿੰਘੂ ਬਾਰਡਰ ‘ਤੇ ਪਹੁੰਚੇ। ਇਸ ਦੌਰਾਨ ਕਿਸਾਨਾਂ ਵਲੋਂ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ ਕੀਤਾ ਗਿਆ ਅਤੇ ਮਾਨ ਨੂੰ ਸਟੇਜ ਤੋਂ ਬੋਲਣ ਹੀ ਨਹੀਂ ਦਿੱਤਾ। ਜਿਸ ਕਾਰਨ ਉਹ ਮੁਆਫ਼ੀ ਮੰਗ ਕੇ ਚੁੱਪ-ਚਾਪ ਹੇਠਾਂ ਬੈਠ ਗਏ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਗੁਰਦਾਸ ਮਾਨ ਦਾ ਇੱਕ ਰਾਸ਼ਟਰ ਇੱਕ ਭਾਸ਼ਾ ਦਾ ਸਮਰਥਨ ਕਰਨ ‘ਤੇ ਕਾਫੀ ਵਿਰੋਧ ਹੋਇਆ ਸੀ। ਇਸ ਦਾ ਗੁੱਸਾ ਲੋਕਾਂ ਵਿਚ ਅਜੇ ਵੀ ਜਾਰੀ ਹੈ, ਜੋ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ ਗੁਰਦਾਸ ਮਾਨ ਨੂੰ ਦੁਬਾਰਾ ਦੇਖਣਾ ਪਿਆ। ਧਿਆਨ ਰਹੇ ਕਿ ਵੱਡੀ ਗਿਣਤੀ ਵਿਚ ਪੰਜਾਬੀ ਗਾਇਕ ਕਿਸਾਨੀ ਸੰਘਰਸ਼ ਦੀ ਹਮਾਇਤ ਕਰ ਰਹੇ ਹਨ, ਜਿਨ੍ਹਾਂ ਵਿਚ ਦਲਜੀਤ ਦੁਸਾਂਝ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਬਹੁਤ ਸਾਰੇ ਗਾਇਕ ਸ਼ਾਮਲ ਹਨ।