ਗੁੱਸੇ ਵਿਚ ਆਏ ਸਾਬਕਾ ਖਿਡਾਰੀਆਂ ਨੇ ਲਗਾ ਦਿੱਤਾ ਧਰਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਪੰਜਾਬ ਤੋਂ ਸਨਮਾਨ ਵਾਪਸ ਕਰਨ ਪੁੱਜੇ ਸਾਬਕਾ ਖਿਡਾਰੀਆਂ ਨੂੰ ਦਿੱਲੀ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਇਸ ਤੋਂ ਰੋਸ ਵਿੱਚ ਆਏ ਖਿਡਾਰੀ ਉਥੇ ਹੀ ਧਰਨਾ ਲਾ ਕੇ ਬੈਠ ਗਏ। ਸਾਬਕਾ ਖਿਡਾਰੀਆਂ ਨੇ ਦੱਸਿਆ ਕਿ ਉਹ ਰਾਸ਼ਟਰਪਤੀ ਨੂੰ 30 ਦੇ ਕਰੀਬ ਸਨਮਾਨ ਮੋੜਨ ਜਾ ਰਹੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਨ੍ਹਾਂ ਵਿੱਚ ਕਰਤਾਰ ਸਿੰਘ, ਰਾਜਬੀਰ ਕੌਰ, ਉਸ ਦਾ ਪਤੀ ਗੁਰਮੇਲ ਸਿੰਘ ਅਤੇ ਪਿਆਰਾ ਸਿੰਘ ਆਦਿ ਸ਼ਾਮਲ ਹਨ।
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …