ਭਗਵੰਤ ਮਾਨ ਨੇ ਕੈਪਟਨ ਅਤੇ ਬਾਦਲ ‘ਤੇ ਵੀ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਿਸਾਨੀ ਮਸਲਿਆਂ ਨੂੰ ਲੰਬਾ ਖਿੱਚਣਾ, ਹੁਣ ਪੁੱਠਾ ਪੈ ਸਕਦਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ ਹੈ। ਭਗਵੰਤ ਮਾਨ ਨੇ ਕਾਲੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਭਲਕੇ 8 ਦਸੰਬਰ ਦੇ ਭਾਰਤ ਬੰਦ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਇਹ ਮਸਲਾ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ, ਜੋ ਆਪਣੇ ਨਾਲ-ਨਾਲ ਆਪਣੇ ਖੇਤੀਬਾੜੀ ਪ੍ਰਧਾਨ ਦੇਸ਼ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਅੰਦੋਲਨ ਨੂੰ ਖ਼ਤਮ ਕਰਨ ਵਾਲੇ ਮੋਦੀ ਸਰਕਾਰ ਦੇ ਮਨਸੂਬਿਆਂ ਵਿੱਚ ਇਹ ਵੀ ਪੂਰੀ ਤਰ੍ਹਾਂ ਭਾਗੀਦਾਰ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …