9.4 C
Toronto
Saturday, October 17, 2026
spot_img
Homeਭਾਰਤਸਿੰਘੂ ਸਰਹੱਦ 'ਤੇ ਕਿਸਾਨਾਂ ਨੂੰ ਮਿਲਣ ਪੁੱਜੇ ਕੇਜਰੀਵਾਲ

ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਮਿਲਣ ਪੁੱਜੇ ਕੇਜਰੀਵਾਲ

ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਮਿਲਣ ਪੁੱਜੇ ਕੇਜਰੀਵਾਲ
Image Courtesy :jagbani(punjabkesari)

ਖੇਤੀ ਕਾਨੂੰਨਾਂ ਖਿਲਾਫ ਭਲਕੇ ਭਾਰਤ ਬੰਦ ਦੇ ਸੱਦੇ ਦਾ ਕੀਤਾ ਪੂਰਾ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਸਰਹੱਦ ‘ਤੇ ਪੁੱਜੇ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਦਿੱਲੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦਿੱਲੀ ਹਰਿਆਣਾ ਸਰਹੱਦ ‘ਤੇ ਅੰਦੋਲਨ ਵਾਲੀ ਥਾਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਨਾਲ ਮੰਤਰੀ ਮੰਡਲ ਦੇ ਮੈਂਬਰ ਅਤੇ ਪਾਰਟੀ ਦੇ ਕੁਝ ਵਿਧਾਇਕ ਵੀ ਸਨ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ ਅਤੇ ਕਿਸਾਨਾਂ ਦੇ ਮੁੱਦੇ ਤੇ ਮੰਗਾਂ ਜਾਇਜ਼ ਹਨ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਖੜ੍ਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਅਸਥਾਈ ਜੇਲ੍ਹਾਂ ਬਣਾਉਣ ਲਈ ਉਨ੍ਹਾਂ ‘ਤੇ ਦਬਾਅ ਪਾਇਆ ਸੀ, ਪਰ ਅਸੀਂ ਇਸ ਦੀ ਇਜ਼ਾਜਤ ਨਹੀਂ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਉਹ ਸਿੰਘੂ ਸਰਹੱਦ ‘ਤੇ ਮੁੱਖ ਮੰਤਰੀ ਦੇ ਤੌਰ ‘ਤੇ ਨਹੀਂ ਬਲਕਿ ਇਕ ਸੇਵਾਦਾਰ ਦੇ ਤੌਰ ‘ਤੇ ਆਏ ਹਨ।

RELATED ARTICLES
POPULAR POSTS