26.9 C
Toronto
Tuesday, August 4, 2026
spot_img
Homeਭਾਰਤਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਤਰ-ਮੰਤਰ 'ਤੇ ਰੋਸ...

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ

Image Courtesy :jagbani(punjabkesari)

ਸੰਸਦ ਦਾ ਇਜਲਾਸ ਸੱਦਣ ਦੀ ਕੀਤੀ ਗਈ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਅੱਜ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ ਅਤੇ ਮਹਾਰਾਣੀ ਪ੍ਰਨੀਤ ਕੌਰ ਸਣੇ ਪੰਜਾਬ ਦੇ ਕਈ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰਾਂ ਵਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਜਲਾਸ ਵਿਚ ਕਿਸਾਨ ਵਿਰੋਧੀ ਕਾਨੂੰਨਾਂ ‘ਤੇ ਮੁੜ ਵਿਚਾਰ ਹੋਵੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਤਿਵਾੜੀ ਨੇ ਕਿਹਾ ਕਿ ਸਰਕਾਰ ਇਜਲਾਸ ਨੂੰ ਟਾਲ ਰਹੀ ਹੈ, ਜੋ ਕਿ ਲੋਕਤੰਤਰ ਦੇ ਵਿਰੁੱਧ ਹੈ।

RELATED ARTICLES
POPULAR POSTS