ਨਨਕਾਣਾ ਸਾਹਿਬ ‘ਚ ਵੀ ਅਖੰਡ ਸਾਹਿਬ ਦੀ ਹੋਈ ਆਰੰਭਤਾ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਜਿੱਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਅਰਦਾਸ ਸਮਾਗਮ ਕਰਵਾਏ ਗਏ। ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਣੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 7 ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਤਿਕਾਰ ਵਜੋਂ ਆਰਥਿਕ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …