ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ ਮੋਦੀ ਨੂੰ ਲਿਖੀ ਸੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਬੰਦ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਵੀ ਕੀਤਾ ਸੀ। ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਅੱਜ 93 ਸਾਲ ਦੇ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੂੂੰ ਲਿਖੀ ਚਿੱਠੀ ਵਿਚ ਬਾਦਲ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਹੀ ਸੀ। ਬਾਦਲ ਨੇ ਕਿਹਾ ਸੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਿਸਾਨ ਹੀ ਨਹੀਂ, ਵਪਾਰੀ, ਆੜ੍ਹਤੀ ਤੇ ਮਜ਼ਦੂਰ ਵੀ ਪ੍ਰਭਾਵਿਤ ਹੋਣਗੇ। ਇਸ ਤੋਂ ਪਹਿਲਾਂ ਬਾਦਲ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦਾ ਐਲਾਨ ਵੀ ਕੀਤਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …