
ਕਿਹਾ – ਸਰਕਾਰ ‘ਤੇ ਦਬਾਅ ਬਣਾਉਣ ਲਈ ਪੂਰੇ ਭਾਰਤ ‘ਚ ਹੋਵੇ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਸਮਾਜ ਸੇਵੀ ਅੰਨਾ ਹਜ਼ਾਰੇ ਅੱਜ ਇਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠੇ। ਅੰਨਾ ਹਜ਼ਾਰੇ ਨੇ ਕਿਹਾ ਕਿ ਪੂਰੇ ਦੇਸ਼ ਵਿਚ ਅੰਦੋਲਨ ਹੋਣਾ ਚਾਹੀਦਾ ਹੈ ਤਾਂ ਕਿ ਸਰਕਾਰ ‘ਤੇ ਦਬਾਅ ਬਣਾਇਆ ਜਾ ਸਕੇ ਅਤੇ ਉਹ ਕਿਸਾਨਾਂ ਦੇ ਹਿੱਤ ਵਿਚ ਕਦਮ ਚੁੱਕੇ। ਹਜ਼ਾਰੇ ਨੇ ਇਕ ਸੰਦੇਸ਼ ਵਿਚ ਕਿਹਾ ਕਿ ਮੈਂ ਦੇਸ਼ ਦੀ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਜਿਸ ਤਰ੍ਹਾਂ ਦਾ ਦਿੱਲੀ ਸਰਹੱਦ ‘ਤੇ ਅੰਦੋਲਨ ਚੱਲ ਰਿਹਾ ਹੈ, ਉਹੋ ਜਿਹਾ ਅੰਦੋਲਨ ਪੂਰੇ ਦੇਸ਼ ਵਿੱਚ ਚੱਲਣਾ ਚਾਹੀਦਾ ਹੈ। ਸਰਕਾਰ ‘ਤੇ ਦਬਾਅ ਬਣਾਉਣ ਲਈ ਅਜਿਹੀ ਸਥਿਤੀ ਦੀ ਲੋੜ ਹੈ ਅਤੇ ਇਸਦੇ ਲਈ ਕਿਸਾਨਾਂ ਨੂੰ ਸੜਕਾਂ ‘ਤੇ ਉਤਰਨਾ ਪਵੇਗਾ। ਪਰ ਕੋਈ ਵੀ ਹਿੰਸਾ ਨਹੀਂ ਹੋਣੀ ਚਾਹੀਦੀ। ਜ਼ਿਕਰਯੋਗ ਹੈ ਕਿ ਅੰਨਾ ਹਜ਼ਾਰੇ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਰਾਲੇਗਣ ਸਿੱਧੀ ਪਿੰਡ ਵਿਚ ਭੁੱਖ ਹੜਤਾਲ ‘ਤੇ ਬੈਠੇ।