
ਕਿਸਾਨਾਂ ਦਾ ਕਹਿਣਾ – ਕਾਨੂੰਨ ਵਾਪਸੀ ਤੋਂ ਘੱਟ ਕੁਝ ਵੀ ਮਨਜੂਰ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਨੂੰ ਲੈ ਕੇ ਭਲਕੇ 9 ਦਸੰਬਰ ਬੁੱਧਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਛੇਵੇਂ ਗੇੜ ਦੀ ਗੱਲਬਾਤ ਹੋਣੀ ਹੈ। ਇਸ ਤੋਂ ਪਹਿਲਾਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਉਧਰ ਦੂਜੇ ਪਾਸੇ ਖੇਤੀ ਕਾਨੂੰਨਾਂ ਖਿਲਾਫ ਟਿੱਕਰੀ ਸਰਹੱਦ ‘ਤੇ ਡਟੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਨੂੰਨ ਵਾਪਸੀ ਤੋਂ ਘੱਟ ਕੁਝ ਵੀ ਮਨਜੂਰ ਨਹੀਂ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਤੋਂ ਕੁਝ ਸਮਾਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਫਿਰ ਵੀ ਕਿਸਾਨਾਂ ਅਤੇ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਹੀ ਰਹੀ ਸੀ।