![](https://parvasinewspaper.com/wp-content/uploads/2020/11/gdd-9-300x171.jpg)
ਦਿੱਲੀ ਪੁਲਿਸ ਨੇ ਕੀਤਾ ਖੰਡਨ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਅੱਜ ਆਰੋਪ ਲਗਾਇਆ ਕਿ ਸਿੰਘੂ ਸਰਹੱਦ ‘ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਨੇ ‘ਆਪ’ ਦੇ ਇਸ ਦਾਅਵੇ ਦਾ ਖੰਡਨ ਕੀਤਾ ਹੈ। ਧਿਆਨ ਰਹੇ ਕਿ ਕੇਜਰੀਵਾਲ ਨੇ ਲੰਘੇ ਕੱਲ੍ਹ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ‘ਆਪ’ ਦੇ ਬੁਲਾਰੇ ਸੌਰਵ ਭਾਰਦਵਾਜ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਨੂੰ ਨਜ਼ਰਬੰਦ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਆਰੋਪ ਲਾਇਆ ਕਿ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਕੇਜਰੀਵਾਲ ਨੂੰ ਨਜ਼ਰਬੰਦ ਕੀਤਾ ਗਿਆ ਹੈ। ਕਿਸੇ ਨੂੰ ਵੀ ਉਨ੍ਹਾਂ ਦੇ ਘਰ ਜਾਣ ਅਤੇ ਕਿਸੇ ਨੂੰ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।