Breaking News
Home / ਪੰਜਾਬ / ਚੰਡੀਗੜ੍ਹ ‘ਚ ਵੀ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ

ਚੰਡੀਗੜ੍ਹ ‘ਚ ਵੀ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ

Image Courtesy :jagbani(punjabkesari)

ਭਾਜਪਾ ਦਾ ਦਫਤਰ ਘੇਰਨ ਦੀ ਕੋਸ਼ਿਸ਼ – ਪੁਲਿਸ ਨੇ ਕਰ ਦਿੱਤਾ ਲਾਠੀਚਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਚੰਡੀਗੜ੍ਹ ਵਿਚ ਵੀ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤੇ ਹੋਏ। ਇਸ ਤਹਿਤ ਪ੍ਰਦਰਸ਼ਨਕਾਰੀਆਂ ਵਲੋਂ ਭਾਜਪਾ ਦੇ ਚੰਡੀਗੜ੍ਹ ਸਥਿਤ ਸੈਕਟਰ 33 ਵਿਚਲੇ ਦਫਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵਲੋਂ ਲਗਾਏ ਬੈਰੀਕੋਡ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਛੱਡ ਦਿੱਤੀਆਂ ਤੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਵੀ ਕਰ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਵਿਅਕਤੀਆਂ ਨੇ ਭਾਜਪਾ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਰਿੰਦਰ ਮੋਦੀ ਦੇ ਪੁਤਲੇ ਵੀ ਫੂਕੇ। ਪ੍ਰਦਰਸ਼ਨ ਕਰਨ ਵਾਲਿਆਂ ਵਿਚ ਜ਼ਿਆਦਾਤਰ ਵਿਦਿਆਰਥੀ ਅਤੇ ਵਿਦਿਆਰਥਣਾਂ ਸ਼ਾਮਲ ਸਨ।

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …