ਭਵਾਨੀਗੜ੍ਹ ਨੇੜੇ ਟੋਲ ਪਲਾਜ਼ਾ ‘ਤੇ ਧਰਨੇ ਦੌਰਾਨ ਬੀਬੀ ਗੁਰਮੇਲ ਕੌਰ ਦੀ ਗਈ ਜਾਨ
ਮੋਗਾ/ਬਿਊਰੋ ਨਿਊਜ਼
ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਧਰਨਾ ਦੇਣ ਗਏ ਕਿਸਾਨ ਮੇਵਾ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਨ ਮੌਤ ਹੋ ਗਈ। ਕਿਸਾਨ ਮੇਵਾ ਸਿੰਘ ਦੀ ਉਮਰ 45 ਸਾਲ ਸੀ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ ਸਿੰਘ ਲੰਘੇ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਧਰਨੇ ‘ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਸਨ। ਮੇਵਾ ਸਿੰਘ ਪਰਿਵਾਰ ਵਿੱਚ ਇਕੱਲਾ ਹੀ ਕਮਾਊ ਸੀ। ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਪੀੜਤ ਪਰਿਵਾਰ ਲਈ ਮੱਦਦ ਮੰਗੀ ਹੈ। ਇਸੇ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਭਵਾਨੀਗੜ੍ਹ ਨੇੜੇ ਟੋਲ ਪਲਾਜ਼ਾ ਕਾਲਾਝਾੜ ਵਿਖੇ ਧਰਨਾ ਲਗਾਇਆ ਗਿਆ ਸੀ। ਧਰਨੇ ਦੌਰਾਨ ਨੇੜਲੇ ਪਿੰਡ ਘਰਾਚੋਂ ਦੀ ਇੱਕ ਕਿਸਾਨ ਬੀਬੀ ਗੁਰਮੇਲ ਕੌਰ ਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋ ਰਹੇ ਕਿਸਾਨ ਅਤੇ ਕਿਸਾਨ ਬੀਬੀਆਂ ਦੀਆਂ ਮੌਤਾਂ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …