Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ ‘ਭਾਰਤ ਬੰਦ’ ਨੂੰ ਮਿਲਿਆ ਹੁੰਗਾਰਾ

ਖੇਤੀ ਕਾਨੂੰਨਾਂ ਖਿਲਾਫ ‘ਭਾਰਤ ਬੰਦ’ ਨੂੰ ਮਿਲਿਆ ਹੁੰਗਾਰਾ

Image Courtesy :jagbani(punjabkesar)

ਪੰਜਾਬ ਵਿਚ ਪੂਰਨ ਤੌਰ ‘ਤੇ ਰਿਹਾ ਚੱਕਾ ਜਾਮ
ਅਮਿਤ ਸ਼ਾਹ ਨੇ ਗੱਲਬਾਤ ਲਈ ਕਿਸਾਨਾਂ ਨੂੰ ਸੱਦਿਆ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਇਸਦੇ ਚੱਲਦਿਆਂ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਹੁੰਗਾਰਾ ਵੀ ਮਿਲਿਆ ਹੈ। ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਪੂਰਨ ਤੌਰ ‘ਤੇ ਚੱਕਾ ਜਾਮ ਰਿਹਾ ਅਤੇ ਤਕਰੀਬਨ ਸਾਰੇ ਹੀ ਬਜ਼ਾਰ ਬੰਦ ਰਹੇ। ਇਸ ਦੌਰਾਨ ਕਿਸਾਨਾਂ ਵਲੋਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਤੋਂ ਇਲਾਵਾ ਬਹੁਤੀਆਂ ਰਾਜਨੀਤਕ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਸੀ। ਧਿਆਨ ਰਹੇ ਕਿ ਕਿਸਾਨ ਜਥੇਬੰਦੀਆਂ ਵਲੋਂ ਅੱਜ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸਦੇ ਚੱਲਦਿਆਂ ਭਲਕੇ ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ ਹੈ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ ‘ਤੇ ਪ੍ਰੈਸ ਕਾਨਫਰੰਸ ਵੀ ਕੀਤੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …