15.7 C
Toronto
Monday, September 28, 2026
spot_img
Homeਭਾਰਤਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏਇਸ ਸਾਲ ਹੁਣ ਤੱਕ 200 ਤੋਂ ਵੱਧ ਅੱਤਵਾਦੀਆਂ ਦਾ ਹੋ ਚੁੱਕਾ ਹੈ ਸਫਾਇਆ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਪੁਲਵਾਮਾ ਦੇ ਟਿਕੇਨ ਇਲਾਕੇ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦੀ ਅਲ-ਬਦਰ ਜਥੇਬੰਦੀ ਨਾਲ ਸਬੰਧਤ ਸਨ। ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ। ਅੱਤਵਾਦੀਆਂ ਨੇ ਆਪਣੇ-ਆਪ ਨੂੰ ਘਿਰੇ ਹੋਏ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸਦਾ ਭਾਰਤੀ ਸੁਰੱਖਿਆ ਬਲਾਂ ਵਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਬਾਰਾਮੂਲਾ ਜ਼ਿਲ੍ਹੇ ਦੇ ਸਿੰਘਪੋਰਾ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਗਏ ਗਰਨੇਡ ਹਮਲੇ ਵਿਚ ਤਿੰਨ ਆਮ ਨਾਗਰਿਕ ਜ਼ਖ਼ਮੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਇਸ ਸਾਲ ਵੱਖ-ਵੱਖ ਮੁਕਾਬਲਿਆਂ ਵਿਚ ਹੁਣ ਤੱਕ 200 ਤੋਂ ਜ਼ਿਆਦਾ ਅੱਤਵਾਦੀ ਮਾਰੇ ਜਾ ਚੁੱਕੇ ਹਨ।

RELATED ARTICLES
POPULAR POSTS