Breaking News
Home / ਪੰਜਾਬ / ਨਾਜਾਇਜ਼ ਸ਼ਰਾਬ ਦੀ ਫੈਕਟਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਆਰੋਪੀ ਦੇ ਕਾਂਗਰਸੀ ਵਿਧਾਇਕਾਂ ਨਾਲ ਸੰਬੰਧ

ਨਾਜਾਇਜ਼ ਸ਼ਰਾਬ ਦੀ ਫੈਕਟਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਆਰੋਪੀ ਦੇ ਕਾਂਗਰਸੀ ਵਿਧਾਇਕਾਂ ਨਾਲ ਸੰਬੰਧ

ਮੀਤ ਹੇਅਰ ਨੇ ਕਿਹਾ – ਆਰੋਪੀ ਅਮਰੀਕ ਸਿੰਘ ਕਾਂਗਰਸ ਵਲੋਂ ਲੜ ਚੁੱਕਾ ਹੈ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
‘ਆਪ’ ਦੇ ਵਿਧਾਇਕ ਮੀਤ ਹੇਅਰ ਨੇ ਪਿਛਲੇ ਦਿਨੀਂ ਰਾਜਪੁਰਾ ਵਿਚ ਫੜੀ ਗਈ ਨਾਜਾਇਜ਼ ਸ਼ਰਾਬ ਦੀ ਫੈਕਟਰੀ ਦੇ ਮਾਮਲੇ ਵਿਚ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਫੜਿਆ ਗਿਆ ਵਿਅਕਤੀ ਘਨੌਰ ਤੋਂ ਵਿਧਾਇਕ ਮਦਨ ਲਾਲ ਅਤੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਕੰਬੋਜ ਦਾ ਕਰੀਬੀ ਹੈ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਨਾਮੀ ਇਹ ਆਰੋਪੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲੜ ਚੁੱਕਾ ਹੈ ਅਤੇ ਕਾਂਗਰਸੀ ਨੇਤਾਵਾਂ ਨਾਲ ਉਸ ਦੀਆਂ ਤਸਵੀਰਾਂ ਵੀ ਹਨ। ਹੇਅਰ ਨੇ ਕਿਹਾ ਕਿ ਪੰਜਾਬ ਵਿਚ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਹਰ ਵਾਰੀ ਕਮੇਟੀ ਬਣਾ ਕੇ ਖਾਨਾਪੂਰਤੀ ਕਰ ਦਿੱਤੀ ਜਾਂਦੀ ਹੈ, ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਕਾਂਗਰਸੀ ਵਿਧਾਇਕਾਂ ਮਦਨ ਲਾਲ ਅਤੇ ਹਰਦਿਆਲ ਕੰਬੋਜ ‘ਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ।

Check Also

ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ

ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …