21 C
Toronto
Sunday, September 13, 2026
spot_img
Homeਪੰਜਾਬਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਵਾਰੰਟ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਵਾਰੰਟ ਰੱਦ ਕਰ ਦਿੱਤਾ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਜ਼ਿਲ੍ਹਾ ਅਦਾਲਤ ਵਿਚ ਬਾਦਲ ਖ਼ਿਲਾਫ਼ ਚੱਲ ਰਹੇ ਟਰਾਇਲ ‘ਤੇ ਰੋਕ ਲਗਾ ਦਿੱਤੀ ਜਾਵੇ। ਤਿੰਨ ਸਾਲ ਪੁਰਾਣੇ ਮਾਣਹਾਨੀ ਮਾਮਲੇ ‘ਚ ਚੰਡੀਗੜ੍ਹ ਡਿਸਟ੍ਰਿਕਟ ਕੋਰਟ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕਰ ਕੇ ਤਲਬ ਕੀਤਾ ਸੀ। ਜ਼ਿਕਰਯੋਗ ਹੈ ਕਿ ਸੁਖਬੀਰ ਖ਼ਿਲਾਫ਼ ਧਾਰਮਿਕ ਜਥੇਬੰਦੀ ਅਖੰਡ ਕੀਰਤਨੀ ਜਥੇ ਤੇ ਉਸ ਦੇ ਬੁਲਾਰੇ ਰਜਿੰਦਰਪਾਲ ਸਿੰਘ ਵੱਲੋਂ ਜਨਵਰੀ 2017 ਵਿਚ ਇਹ ਕੇਸ ਫਾਈਲ ਕੀਤਾ ਗਿਆ ਸੀ। ਸੁਖਬੀਰ ਬਾਦਲ ਨੇ ਮੀਡੀਆ ਸਾਹਮਣੇ ਅਖੰਡ ਕੀਰਤਨੀ ਜਥੇ ਖ਼ਿਲਾਫ਼ ਵਿਵਾਦਤ ਬਿਆਨ ਦਿੱਤਾ ਸੀ।

RELATED ARTICLES
POPULAR POSTS