Breaking News
Home / ਪੰਜਾਬ / ਮੋਦੀ ਸਰਕਾਰ ਜਿੱਦ ਛੱਡੇ ਅਤੇ ਖੇਤੀ ਕਾਨੂੰਨ ਰੱਦ ਕਰੇ

ਮੋਦੀ ਸਰਕਾਰ ਜਿੱਦ ਛੱਡੇ ਅਤੇ ਖੇਤੀ ਕਾਨੂੰਨ ਰੱਦ ਕਰੇ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ‘ਚ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਖੇਤੀਬਾੜੀ ਤੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨ ਧਿਰਾਂ, ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਕਰਨਾ ਚਾਹੀਦਾ ਸੀ ਅਤੇ ਲੋਕ ਸਭਾ ਤੇ ਰਾਜ ਸਭਾ ਵਿਚ ਬਹਿਸ ਹੋਣੀ ਚਾਹੀਦੀ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨ ਕੇ ਅਤੇ ਖੇਤੀ ਨੂੰ ਬਚਾਉਣ ਵਾਸਤੇ ਜਲਦੀ ਤੋਂ ਜਲਦੀ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਾਬਤੇ ਵਿਚ ਰਹਿ ਕੇ ਸ਼ਾਂਤੀ ਨਾਲ ਸੰਘਰਸ਼ ਕਰਨ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …