-0.3 C
Toronto
Thursday, January 8, 2026
spot_img
Homeਪੰਜਾਬਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫਤ ਡੀਜ਼ਲ ਮੁਹੱਈਆ ਕਰਵਾ ਰਿਹੈ ਸ਼੍ਰੋਮਣੀ ਅਕਾਲੀ...

ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫਤ ਡੀਜ਼ਲ ਮੁਹੱਈਆ ਕਰਵਾ ਰਿਹੈ ਸ਼੍ਰੋਮਣੀ ਅਕਾਲੀ ਦਲ

ਪੰਜਾਬ ਤੋਂ ਦਿੱਲੀ ਸੰਘਰਸ਼ ‘ਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਹਰ ਵਿਅਕਤੀ ਆਪੋ-ਆਪਣੇ ਤਰੀਕੇ ਨਾਲ ਸਹਿਯੋਗ ਕਰ ਰਿਹਾ ਹੈ। ਪੰਜਾਬ ਤੋਂ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਜਾਣ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਅੰਦੋਲਨ ਵਿਚ ਸ਼ਾਮਲ ਹੋਣ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਮਾਰਗ ‘ਤੇ ਇਕ ਪੈਟਰੋਲ ਪੰਪ ‘ਤੇ ਮੁਫਤ ਪੈਟਰੋਲ ਮੁਹੱਈਆ ਕਰਵਾਇਆ ਗਿਆ। ਅਕਾਲੀ ਆਗੂ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਅਸੀਂ ਇਹ ਕੰਮ ਇਸ ਲਈ ਸ਼ੁਰੂ ਕੀਤਾ ਹੈ ਤਾਂ ਕਿ ਪੰਜਾਬ ਦੇ ਵੱਧ ਤੋਂ ਵੱਧ ਵਿਅਕਤੀ ਇਸ ਅੰਦੋਲਨ ਵਿਚ ਸ਼ਾਮਲ ਹੋ ਸਕਣ। ਉਨ੍ਹਾਂ ਕਿਹਾ ਕਿ ਅਸੀਂ ਸਥਾਨਕ ਨੌਜਵਾਨਾਂ ਅਤੇ ਐਨ.ਆਰ.ਆਈ. ਵੀਰਾਂ ਦੀ ਮੱਦਦ ਨਾਲ ਇਹ ਕੰਮ ਕਰ ਰਹੇ ਹਾਂ।

RELATED ARTICLES
POPULAR POSTS