ਪਰਵਾਸੀ ਮਜ਼ਦੂਰਾਂ ਦੀ ਮਦਦ ਕਰਕੇ ਸੋਨੂੰ ਨੇ ਖੱਟਿਆ ਮਾਣ
ਮੁੰਬਈ/ਬਿਊਰੋ ਨਿਊਜ਼
ਕਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਨ ਲਈ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਨੰਬਰ ਇਕ ਦੱਖਣੀ ਏਸ਼ੀਆਈ ਹਸਤੀ ਦੇ ਰੂਪ ਵਿਚ ਚੁਣਿਆ ਗਿਆ ਹੈ। ਬ੍ਰਿਟੇਨ ਤੋਂ ਮਿਲੀ ਜਾਣਕਾਰੀ ਮੁਤਾਬਕ ‘ਵਿਸ਼ਵ ਵਿਚ 50 ਏਸ਼ੀਆਈ ਹਸਤੀਆਂ’ ਦੀ ਸੂਚੀ ਵਿਚ ਚੋਟੀ ਦਾ ਸਥਾਨ ਹਾਸਲ ਕਰਨ ਲਈ 47 ਸਾਲਾ ਸੋਨੂੰ ਨੂੰ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਿਆ। ਇਸ ਸੂਚੀ ਰਾਹੀਂ ਉਨ੍ਹਾਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਨੇ ਆਪਣੇ ਕੰਮ-ਕਾਜ ਰਾਹੀਂ ਸਮਾਜ ਵਿਚ ਸਕਾਰਾਤਮਕ ਛਾਪ ਛੱਡੀ ਹੈ ਅਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਸਨਮਾਨ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਮੈਨੂੰ ਅਹਿਸਾਸ ਹੋਇਆ ਕਿ ਆਪਣੇ ਦੇਸ਼ ਦੇ ਲੋਕਾਂ ਦੀ ਸਹਾਇਤਾ ਕਰਨਾ ਮੇਰਾ ਫ਼ਰਜ਼ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …