12 ਦਸੰਬਰ ਨੂੰ ਦੁਬਾਰਾ ਰਾਸ਼ਟਰਪਤੀ ਭਵਨ ਵੱਲ ਕਰਨਗੇ ਕੂਚ
ਸ਼ਾਹਕੋਟ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਆਪਣੇ ਐਵਾਰਡ ਵਾਪਸ ਕਰਨ ਲਈ ਪੰਜਾਬ ਦੇ ਸਾਬਕਾ ਖਿਡਾਰੀਆਂ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ 12 ਦਸੰਬਰ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਅਰਜੁਨ ਐਵਾਰਡੀਆਂ ਕਰਤਾਰ ਸਿੰਘ ਪਹਿਲਵਾਨ, ਸੱਜਣ ਸਿੰਘ ਚੀਮਾ, ਪ੍ਰੇਮ ਚੰਦ ਡੋਗਰਾ, ਰਾਜਬੀਰ ਕੌਰ ਰਾਏ ਅਤੇ ਹੋਰ ਖਿਡਾਰੀਆਂ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕਿਹਾ ਕਿ ਦੇਸ਼ ਦੇ ਸਾਬਕਾ ਤੇ ਮੌਜੂਦਾ ਖਿਡਾਰੀ ਰਾਸ਼ਟਰਪਤੀ ਨੂੰ ਮਿਲਣ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਧਿਆਨ ਰਹੇ ਕਿ 7 ਦਸੰਬਰ ਨੂੰ ਸਾਬਕਾ ਖਿਡਾਰੀ ਆਪਣੇ ਐਵਾਰਡ ਮੋੜਨ ਲਈ ਰਾਸ਼ਟਰਪਤੀ ਭਵਨ ਜਾ ਰਹੇ ਸਨ ਪਰ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ ਸੀ, ਜਿਸ ਕਾਰਨ ਨਿਰਾਸ਼ ਹੋ ਕੇ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ। ਪਹਿਲਵਾਨ ਕਰਤਾਰ ਸਿੰਘ ਨੇ ਦੱਸਿਆ ਕਿ ਹੁਣ ਖਿਡਾਰੀ 12 ਦਸੰਬਰ ਨੂੰ ਆਪਣੇ ਐਵਾਰਡ ਵਾਪਸ ਕਰਨ ਲਈ ਦੁਬਾਰਾ ਰਾਸ਼ਟਰਪਤੀ ਭਵਨ ਵੱਲ ਕੂਚ ਕਰਨਗੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …