ਫਰਾਂਸ ਦੀ ਔਰਾਰ ਡੌਨ ਸੰਸਥਾ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਭਾਰਤੀ ਅੰਬੈਸੀ ਤੋਂ ਮਿਲੇ
ਐਵਾਰਡ ਨੂੰ ਵਾਪਸ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਵਿਦੇਸ਼ਾਂ ਵਿਚ ਵੀ ਕਿਸਾਨ ਹਮਾਇਤੀ ਆਪਣੇ ਐਵਾਰਡ ਵਾਪਸ ਕਰਨ ਲੱਗ ਪਏ ਹਨ। ਇਸੇ ਦੌਰਾਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਫਰਾਂਸ ਦੀ ਔਰਾਰ ਡੌਨ ਸੰਸਥਾ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਭਾਰਤੀ ਅੰਬੈਸੀ ਤੋਂ 15 ਅਗਸਤ ਨੂੰ ਮਿਲੇ ਐਵਾਰਡ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਭੱਟੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਸਹੀ ਸੋਚ ਨਹੀਂ ਰੱਖਦੀ ਤਾਂ ਉਸ ਦੇ ਸਨਮਾਨ ਸਾਨੂੰ ਨਹੀਂ ਚਾਹੀਦੇ। ਇਸ ਤੋਂ ਪਹਿਲਾਂ ਪੰਜਾਬ ਤੇ ਭਾਰਤ ਵਿਚ ਕਈ ਸ਼ਖਸ਼ੀਅਤਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਆਪਣੇ ਐਵਾਰਡ ਵਾਪਿਸ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸੇ ਦੌਰਾਨ ਉੱਘੇ ਨਾਵਲਕਾਰ ਤੇ ਕਹਾਣੀਕਾਰ ਨਛੱਤਰ ਵੱਲੋਂ ਵੀ ਸਾਹਿਤ ਅਕਾਦਮੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਿਸਾਨ-ਮਜ਼ਦੂਰਾਂ ਦੀਆਂ ਮੁਸ਼ਕਲਾਂ ਦੀ ਗੱਲ ਕਰਦੇ ਰਹੇ ਹਨ।
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …