ਬੀਬੀ ਜਗੀਰ ਕੌਰ ਨੇ ਕਿਹਾ – ਮੋਦੀ ਨੂੰ ਐਸਜੀਪੀਸੀ ਦੇ ਸ਼ਤਾਬਦੀ ਸਮਾਗਮਾਂ ‘ਚ ਨਹੀਂ ਸੱਦਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਪੰਜਾਬ ਸਭ ਤੋਂ ਵੱਡਾ ਯੋਗਦਾਨ ਦੇ ਰਿਹਾ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਅੰਦੋਲਨ ਨੂੰ ਆਪਣੇ ਪੱਖ ਵਿਚ ਭੁਗਤਾਉਣ ਦੀ ਰਣਨੀਤੀ ਤਿਆਰ ਕਰ ਰਿਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਸਰਗਰਮ ਹੋ ਗਏ ਹਨ। ਪੰਜਾਬ ਵਿਚ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣਾ ਪੰਥਕ ਅਧਾਰ ਗੁਆ ਚੁੱਕਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਕਿਸਾਨ ਅੰਦੋਲਨ ਨੂੰ ਸਿੱਖ ਸੰਘਰਸ਼ ਦਾ ਰੂਪ ਦੇਣ ਲਈ ਫਿਰ ਤੋਂ ਸੂਬਿਆਂ ਨੂੰ ਜ਼ਿਆਦਾ ਅਧਿਕਾਰ ਦੇਣ ਦੇ ਪੁਰਾਣੇ ਏਜੰਡੇ ‘ਤੇ ਚੱਲ ਪਿਆ ਹੈ। ਇਸੇ ਦੌਰਾਨ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਸਣੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਣਦਾ ਮਾਣ-ਸਤਿਕਾਰ ਨਾ ਦੇਣ ਵਾਲੇ ਪ੍ਰਧਾਨ ਮੰਤਰੀ ਨੂੰ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਵਿਚ ਨਹੀਂ ਸੱਦਿਆ ਜਾਵੇਗਾ। ਬੀਬੀ ਜਗੀਰ ਕੌਰ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …