Breaking News
Home / ਹਫ਼ਤਾਵਾਰੀ ਫੇਰੀ / ਟਰੂਡੋ ਭਾਰਤੀ ਕਿਸਾਨਾਂ ਦੇ ਹੱਕ ਵਿਚ ਚਟਾਨ ਵਾਂਗ ਡਟੇ

ਟਰੂਡੋ ਭਾਰਤੀ ਕਿਸਾਨਾਂ ਦੇ ਹੱਕ ਵਿਚ ਚਟਾਨ ਵਾਂਗ ਡਟੇ

ਓਟਵਾ/ਬਿਊਰੋ ਨਿਊਜ਼ : ਓਟਵਾ/ਬਿਊਰੋ ਨਿਊਜ਼ : ਭਾਰਤੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੇ ਚਲਦਿਆਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਸੀ। ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜਸਟਿਨ ਟਰੂਡੋ ਦੇ ਇਸ ਬਿਆਨ ‘ਤੇ ਸਖਤ ਇਤਰਾਜ ਪ੍ਰਗਟ ਕੀਤਾ ਸੀ। ਪ੍ਰੰਤੂ ਜਸਟਿਨ ਟਰੂਡੋ ਅਜੇ ਵੀ ਆਪਣੇ ਬਿਆਨ ‘ਤੇ ਪੂਰੀ ਤਰ੍ਹਾਂ ਕਾਇਮ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਨੂੰ ਦੇਸ਼ ਦਾ ਅੰਦਰੂਨੀ ਮਾਮਲਾ ਦੱਸ ਕੇ ਦਖ਼ਲ ਨਾ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੇ ਬਿਆਨ ਜਾਰੀ ਰਹੇ ਤਾਂ ਇਸ ਨਾਲ ਦੋਵੇਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਨੂੰ ਗੰਭੀਰ ਨੁਕਸਾਨ ਹੋਵੇਗਾ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਵਿਚ ਚਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਸੀ। ਪ੍ਰਧਾਨ ਮੰਤਰੀ ਨੇ ਕਿਸਾਨੀ ਅੰਦੋਲਨ ਬਾਰੇ ਕਿਹਾ ਸੀ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਸਭ ਦਾ ਅਧਿਕਾਰ ਹੈ ਅਤੇ ਕੈਨੇਡਾ ਇਸ ਦੇ ਹਮੇਸ਼ਾ ਹੱਕ ਵਿਚ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਕੈਨੇਡੀਅਨ ਸਰਕਾਰ ਭਾਰਤੀ ਡਿਪਲੋਮੈਂਟਾ ਦੀ ਪੂਰਣ ਸੁਰੱਖਿਆ ਯਕੀਨੀ ਬਣਾਏਗੀ। ਇਸ ਤੋਂ ਪਹਿਲਾਂ ਭਾਰਤ ਵਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਬਿਆਨ ‘ਤੇ ਇਤਰਾਜ਼ ਜਤਾਇਆ ਗਿਆ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਤਰਾਂ ਦੀ ਟਿੱਪਣੀਆਂ ਠੀਕ ਨਹੀਂ ਹਨ।
ਵਿਦੇਸ਼ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਬਿਹਤਰ ਹੋਵੇਗਾ ਕਿ ਕੂਟਨੀਤਿਕ ਗੱਲਬਾਤ ਸਿਆਸੀ ਮਕਸਦਾਂ ਲਈ ਗਲਤ ਤਰੀਕੇ ਨਾਲ ਪੇਸ਼ ਨਾ ਕੀਤੀ ਜਾਵੇ। ਹਾਲਾਂਕਿ ਟਰੂਡੋ ਦਾ ਤਾਜ਼ਾ ਬਿਆਨ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਹੋਰ ਪ੍ਰਭਾਵਤ ਕਰ ਸਕਦਾ ਹੈ।
ਢੀਂਡਸਾ ਨੇ ਜਸਟਿਨ ਟਰੂਡੋ ਦਾ ਕੀਤਾ ਧੰਨਵਾਦ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਤਕਲੀਫ਼ਾਂ ਨੂੰ ਲੈ ਕੇ ਆਪਣੀ ਚਿੰਤਾ ਪ੍ਰਗਟ ਕਰਨ ਨੂੰ ਲੈ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਟਰੂਡੋ ਨੇ ਭਾਰਤ ਵਿਚ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਵਿਚਾਰ ਪ੍ਰਗਟ ਕੀਤੇ ਸਨ। ਢੀਂਡਸਾ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਇਸ ਮੁੱਦੇ ਦਾ ਉਦੋਂ ਵੱਡਾ ਮਹੱਤਵ ਬਣ ਜਾਂਦਾ ਹੈ ਜਦੋਂ ਦੁਨੀਆ ਦੇ ਲੀਡਰ ਭਾਰਤੀ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਦੀ ਹਮਾਇਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰਾ ਕਿਸਾਨ ਭਾਈਚਾਰਾ ਖਾਸਕਰ ਪੰਜਾਬ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਪੂਰੀ ਤਰ੍ਹਾਂ ਡਟੇ ਹੋਏ ਹਨ।

Check Also

ਇਕੋ ਦਿਨ ਜਲੰਧਰ ‘ਚੋਂ ਉਡ ਗਈਆਂ ‘ਆਪ’ ਦੀਆਂ ਦੋ ਤਿਤਲੀਆਂ

ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ …