ਸ੍ਰੀਨਗਰ : ਜੰਮੂ ਕਸ਼ਮੀਰ ਵਿਚ ਪੁਲਵਾਮਾ ਦੇ ਟਿਕੇਨ ਇਲਾਕੇ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦੀ ਅਲ-ਬਦਰ ਜਥੇਬੰਦੀ ਨਾਲ ਸਬੰਧਤ ਸਨ। ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ। ਅੱਤਵਾਦੀਆਂ ਨੇ ਆਪਣੇ-ਆਪ ਨੂੰ ਘਿਰੇ ਹੋਏ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸਦਾ ਭਾਰਤੀ ਸੁਰੱਖਿਆ ਬਲਾਂ ਵਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ।
ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਬਾਰਾਮੂਲਾ ਜ਼ਿਲ੍ਹੇ ਦੇ ਸਿੰਘਪੋਰਾ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਗਏ ਗਰਨੇਡ ਹਮਲੇ ਵਿਚ ਤਿੰਨ ਆਮ ਨਾਗਰਿਕ ਜ਼ਖ਼ਮੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਇਸ ਸਾਲ ਵੱਖ-ਵੱਖ ਮੁਕਾਬਲਿਆਂ ਵਿਚ ਹੁਣ ਤੱਕ 200 ਤੋਂ ਜ਼ਿਆਦਾ ਅੱਤਵਾਦੀ ਮਾਰੇ ਜਾ ਚੁੱਕੇ ਹਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …