ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ ਅਤੇ ਮਹਾਰਾਣੀ ਪ੍ਰਨੀਤ ਕੌਰ ਸਣੇ ਪੰਜਾਬ ਦੇ ਕਈ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰਾਂ ਵਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਜਲਾਸ ਵਿਚ ਕਿਸਾਨ ਵਿਰੋਧੀ ਕਾਨੂੰਨਾਂ ‘ਤੇ ਮੁੜ ਵਿਚਾਰ ਹੋਵੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।ਤਿਵਾੜੀ ਨੇ ਕਿਹਾ ਕਿ ਸਰਕਾਰ ਇਜਲਾਸ ਨੂੰ ਟਾਲ ਰਹੀ ਹੈ, ਜੋ ਕਿ ਲੋਕਤੰਤਰ ਦੇ ਵਿਰੁੱਧ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …