Breaking News
Home / ਫ਼ਿਲਮੀ ਦੁਨੀਆ / ਸਿੰਘੂ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਦਾ ਹੋਇਆ ਵਿਰੋਧ

ਸਿੰਘੂ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਦਾ ਹੋਇਆ ਵਿਰੋਧ

New Delhi: Punjabi folk Singer Delar Mahandi greest to farmers during their agitation against the Centers new farm laws, at Singhu border in New Delhi, Monday, Dec. 7, 2020. Tribune Photo: Mukesh Aggarwal

‘ਇਕ ਰਾਸ਼ਟਰ ਇਕ ਭਾਸ਼ਾ’ ਦਾ ਸਮਰਥਨ ਕਰਨ ਵਾਲੇ ਗੁਰਦਾਸ ਮਾਨ ਪ੍ਰਤੀ ਲੋਕਾਂ ‘ਚ ਅਜੇ ਵੀ ਗੁੱਸਾ ਬਰਕਰਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪੰਜਾਬੀ ਗਾਇਕ ਗੁਰਦਾਸ ਮਾਨ ਸਿੰਘੂ ਬਾਰਡਰ ‘ਤੇ ਪਹੁੰਚੇ। ਇਸ ਦੌਰਾਨ ਕਿਸਾਨਾਂ ਵਲੋਂ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ ਕੀਤਾ ਗਿਆ ਅਤੇ ਮਾਨ ਨੂੰ ਸਟੇਜ ਤੋਂ ਬੋਲਣ ਹੀ ਨਹੀਂ ਦਿੱਤਾ। ਜਿਸ ਕਾਰਨ ਉਹ ਮੁਆਫ਼ੀ ਮੰਗ ਕੇ ਚੁੱਪ-ਚਾਪ ਹੇਠਾਂ ਬੈਠ ਗਏ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਗੁਰਦਾਸ ਮਾਨ ਦਾ ਇੱਕ ਰਾਸ਼ਟਰ ਇੱਕ ਭਾਸ਼ਾ ਦਾ ਸਮਰਥਨ ਕਰਨ ‘ਤੇ ਕਾਫੀ ਵਿਰੋਧ ਹੋਇਆ ਸੀ। ਇਸ ਦਾ ਗੁੱਸਾ ਲੋਕਾਂ ਵਿਚ ਅਜੇ ਵੀ ਜਾਰੀ ਹੈ, ਜੋ ਸਿੰਘੂ ਬਾਰਡਰ ਵਿਖੇ ਪਹੁੰਚੇ ਗੁਰਦਾਸ ਮਾਨ ਨੂੰ ਦੁਬਾਰਾ ਦੇਖਣਾ ਪਿਆ। ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਭੁਪਿੰਦਰ ਸਿੰਘ ਤਲਵੰਡੀ ਨੇ ਦੱਸਿਆ ਕਿ ਗੁਰਦਾਸ ਮਾਨ ਸਿੰਘੂ ਬਾਰਡਰ ਉੱਤੇ ਪੁੱਜਾ ਤੇ ਧਰਨੇ ਵਿੱਚ ਕਿਸਾਨਾਂ ਨਾਲ ਬੈਠ ਗਿਆ, ਪਰ ਲੋਕਾਂ ਨੇ ਰੌਲਾ ਪਾ ਕੇ ਗੁਰਦਾਸ ਮਾਨ ਨੂੰ ਮੰਚ ਉਪਰ ਚੜ੍ਹਨ ਤੋਂ ਰੋਕ ਦਿੱਤਾ। ਧਿਆਨ ਰਹੇ ਕਿ ਵੱਡੀ ਗਿਣਤੀ ਵਿਚ ਪੰਜਾਬੀ ਗਾਇਕ ਕਿਸਾਨੀ ਸੰਘਰਸ਼ ਦੀ ਹਮਾਇਤ ਕਰ ਰਹੇ ਹਨ, ਜਿਨ੍ਹਾਂ ਵਿਚ ਦਲਜੀਤ ਦੁਸਾਂਝ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਬਹੁਤ ਸਾਰੇ ਗਾਇਕ ਸ਼ਾਮਲ ਹਨ।

Check Also

ਪਵੇਲੀਅਨ ਮਾਲ ਨੇ ਲੁਧਿਆਣਾ ਵਿੱਚ ਮਨਾਈ ਆਪਣੀ 10ਵੀਂ ਵਰ੍ਹੇਗੰਢ

ਪਵੇਲੀਅਨ ਮਾਲ ਨੇ ਲੁਧਿਆਣਾ ਵਿੱਚ ਮਨਾਈ ਆਪਣੀ 10ਵੀਂ ਵਰ੍ਹੇਗੰਢ ਲੁਧਿਆਣਾ – ਲੁਧਿਆਣਾ ਦੇ ਪ੍ਰਮੁੱਖ ਸ਼ਾਪਿੰਗ …