ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਦਿੱਤੇ ਜਾਣਗੇ ਗਰਮ ਕੱਪੜੇ
ਚੰਡੀਗੜ੍ਹ : ਅਦਾਕਾਰਾ ਕੰਗਨਾ ਰਣੌਤ ਨੂੰ ਮਿਹਣੇ ਮਾਰਨ ਮਗਰੋਂ ਪੰਜਾਬ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਲਗਾਤਾਰ ਸੁਰਖੀਆਂ ਵਿਚ ਹੈ। ਰਿਪੋਰਟਾਂ ਮੁਤਾਬਕ ਹੁਣ ਦਿਲਜੀਤ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗਰਮ ਕੱਪੜੇ ਮੁਹੱਈਆ ਕਰਾਉਣ ਲਈ ਇਕ ਕਰੋੜ ਰੁਪਏ ਦਾਨ ਕੀਤੇ ਹਨ। ਪੰਜਾਬੀ ਗਾਇਕ ਸਿੰਗਾ ਨੇ ਆਪਣੇ ਇੰਸਟਾਗ੍ਰਾਮ ਅਗਾਊਂਟ ‘ਤੇ ਇਸਦਾ ਖ਼ੁਲਾਸਾ ਕਰਦਿਆਂ ਕਿਹਾ ਹੈ,”ਵੀਰੇ ਤੇਰਾ ਧੰਨਵਾਦ, ਤੁਸੀਂ ਕਿਸਾਨਾਂ ਨੂੰ ਗਰਮ ਕੱਪੜੇ ਦੇਣ ਲਈ ਇਕ ਕਰੋੜ ਰੁਪਏ ਦਿੱਤੇ ਹਨ ਅਤੇ ਕਿਸੇ ਨੂੰ ਇਸ ਦੀ ਜਾਣਕਾਰੀ ਨਹੀਂ ਹੈ। ਤੁਸੀਂ ਇਸ ਦੀ ਕੋਈ ਪੋਸਟ ਵੀ ਨਹੀਂ ਪਾਈ ਹੈ ਜਦਕਿ ਅੱਜ-ਕੱਲ ਤਾਂ ਲੋਕ 10 ਰੁਪਏ ਦਾਨ ਕਰਨ ਮਗਰੋਂ ਵੀ ਚੁੱਪ ਨਹੀਂ ਬੈਠਦੇ ਹਨ।” ਜ਼ਿਕਰਯੋਗ ਹੈ ਕਿ ਦਿਲਜੀਤ ਦੁਸਾਂਝ ਨੇ ਪਿਛਲੇ ਦਿਨੀਂ ਦਿੱਲੀ ਵਿਚ ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਵਿਚ ਆਪਣੀ ਹਾਜ਼ਰੀ ਲਵਾਈ ਸੀ। ਉਸਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੇ। ‘ਕੇਂਦਰ ਸਰਕਾਰ ਨੂੰ ਇਕੋ ਬੇਨਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨੇ। ਇਥੇ ਹਰ ਕੋਈ ਸ਼ਾਂਤੀ ਨਾਲ ਬੈਠਾ ਹੋਇਆ ਹੈ ਅਤੇ ਪੂਰਾ ਮੁਲਕ ਕਿਸਾਨਾਂ ਨਾਲ ਖੜ੍ਹਾ ਹੈ। ਟਵਿੱਟਰ ‘ਤੇ ਇਧਰ-ਉਧਰ ਦੀਆਂ ਗੱਲਾਂ ਨਾਲ ਧਿਆਨ ਵੰਡਾਇਆ ਜਾ ਰਿਹਾ ਹੈ ਪਰ ਸੱਚ ਇਹ ਹੈ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।
Check Also
ਪਵੇਲੀਅਨ ਮਾਲ ਨੇ ਲੁਧਿਆਣਾ ਵਿੱਚ ਮਨਾਈ ਆਪਣੀ 10ਵੀਂ ਵਰ੍ਹੇਗੰਢ
ਪਵੇਲੀਅਨ ਮਾਲ ਨੇ ਲੁਧਿਆਣਾ ਵਿੱਚ ਮਨਾਈ ਆਪਣੀ 10ਵੀਂ ਵਰ੍ਹੇਗੰਢ ਲੁਧਿਆਣਾ – ਲੁਧਿਆਣਾ ਦੇ ਪ੍ਰਮੁੱਖ ਸ਼ਾਪਿੰਗ …