Breaking News
Home / ਦੁਨੀਆ / ਸ਼ਾਂਤੀ ਨਾਲ ਰੋਸ ਪ੍ਰਗਟਾਉਣ ਦਾ ਸਾਰਿਆਂ ਨੂੰ ਪੂਰਾ ਹੱਕ : ਸੰਯੁਕਤ ਰਾਸ਼ਟਰ

ਸ਼ਾਂਤੀ ਨਾਲ ਰੋਸ ਪ੍ਰਗਟਾਉਣ ਦਾ ਸਾਰਿਆਂ ਨੂੰ ਪੂਰਾ ਹੱਕ : ਸੰਯੁਕਤ ਰਾਸ਼ਟਰ

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸਕੱਤਰ ਜਨਰਲ ਦੇ ਬੁਲਾਰੇ ਨੇ ਕੀਤੀ ਟਿੱਪਣੀ
ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਦੇ ਬੁਲਾਰੇ ਨੇ ਭਾਰਤ ਵਿਚ ਜਾਰੀ ਕਿਸਾਨਾਂ ਦੇ ਮੁਜ਼ਾਹਰਿਆਂ ਦੇ ਮੱਦੇਨਜ਼ਰ ਕਿਹਾ ਹੈ ਕਿ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਗਟਾਉਣ ਦਾ ਹੱਕ ਹੈ ਤੇ ਸਰਕਾਰ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਰੋਸ ਮੁਜ਼ਾਹਰਿਆਂ ਬਾਰੇ ਵਿਦੇਸ਼ੀ ਆਗੂਆਂ ਦੀਆਂ ਟਿੱਪਣੀਆਂ ਨੂੰ ‘ਬੇਲੋੜਾ’ ਦੱਸਿਆ ਸੀ। ਭਾਰਤ ਨੇ ਕਿਹਾ ਸੀ ਕਿ ਇਨ੍ਹਾਂ ਆਗੂਆਂ ਨੂੰ ਖੇਤੀ ਕਾਨੂੰਨਾਂ ਬਾਰੇ ਪੂਰੀ ਜਾਣਕਾਰੀ ਨਹੀਂ ਹੈ ਤੇ ਇਹ ਲੋਕਤੰਤਰਿਕ ਮੁਲਕ ਦਾ ਅੰਦਰੂਨੀ ਮਸਲਾ ਹੈ। ਸਕੱਤਰ ਜਨਰਲ ਦੇ ਬੁਲਾਰੇ ਸਟੇਫਨ ਦੁਜਾਰਿਕ ਨੇ ਕਿਹਾ ‘ਜਿੱਥੋਂ ਤੱਕ ਭਾਰਤ ਦਾ ਸਵਾਲ ਹੈ, ਮੈਂ ਉਹੀ ਕਹਾਂਗਾ ਜੋ ਅਜਿਹੇ ਮਾਮਲਿਆਂ ਵਿਚ ਹੋਰਾਂ ਬਾਰੇ ਕਹਿੰਦਾ ਰਿਹਾ ਹਾਂ, ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਗਟਾਉਣ ਦਾ ਹੱਕ ਸਾਰਿਆਂ ਨੂੰ ਹੈ ਤੇ ਅਜਿਹਾ ਕਰਨ ਦੇਣਾ ਚਾਹੀਦਾ ਹੈ।’ ਸਕੱਤਰ-ਜਨਰਲ ਦਾ ਬੁਲਾਰਾ ਕਿਸਾਨ ਮੁਜ਼ਾਹਰਿਆਂ ਬਾਰੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦੇ ਰਿਹਾ ਸੀ। ਦੁਜਾਰਿਕ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਚਾਹੁੰਦਾ ਹੈ ਕਿ ਲੋਕਾਂ ਨੂੰ ਆਵਾਜ਼ ਬੁਲੰਦ ਕਰਨ ਦਾ ਹੱਕ ਹੋਵੇ। ਰੋਜ਼ਾਨਾ ਦੇ ਮੀਡੀਆ ਸੰਬੋਧਨ ਦੌਰਾਨ ਸਕੱਤਰ-ਜਨਰਲ ਦੇ ਬੁਲਾਰੇ ਨੇ ਕਿਹਾ ਕਿ ਸ਼ਾਂਤੀਪੂਰਨ ਢੰਗ ਨਾਲ ਰੋਸ ਦਰਜ ਕਰਵਾਉਣ ਦਾ ਹੱਕ ਹਰੇਕ ਨੂੰ ਹੋਣਾ ਚਾਹੀਦਾ ਹੈ।

Check Also

ਮਾਸਕੋ ’ਚ ਅੱਤਵਾਦੀ ਹਮਲੇ ਦੌਰਾਨ 60 ਵਿਅਕਤੀਆਂ ਦੀ ਹੋਈ ਮੌਤ

ਇਸਲਾਮਿਕ ਸਟੇਟ ਨੇ ਹਮਲੇ ਦੀ ਲਈ ਜ਼ਿੰਮੇਵਾਰੀ ਮਾਸਕੋ/ਬਿਊਰੋ ਨਿਊਜ਼ : ਰੂਸ ਦੀ ਰਾਜਧਾਨੀ ਮਾਸਕੋ ’ਚ …