-3 C
Toronto
Sunday, January 11, 2026
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਨੂੰ ਲਿਖਿਆ ਪੱਤਰ

ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਨੂੰ ਲਿਖਿਆ ਪੱਤਰ

ਕਿਹਾ-ਤਿੰਨੇ ਖੇਤੀ ਕਾਨੂੰਨ ਰੱਦ ਕਰੋ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਫਰਾਖਦਿਲੀ ਦਿਖਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਹੀ ਜੋ ਜ਼ਖ਼ਮ ਮਿਲੇ ਸਨ ਉਨ੍ਹਾਂ ਤੋਂ ਹੀ ਨਹੀਂ ਉਭਰ ਸਕਿਆ। ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਕਿਸਾਨਾਂ ਦੀ ਜਿਨਸ ਦੀ 100 ਫ਼ੀਸਦੀ ਖ਼ਰੀਦ ਸਵਾਮੀਨਾਥਨ ਫਾਰਮੂਲੇ ਕੀਤੀ ਜਾਵੇ ਤੇ ਐੱਮਐੱਸਪੀ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ। ਬਾਦਲ ਨੇ ਦੇਸ਼ ਨੂੰ ਦਰਪੇਸ਼ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਉਦਾਰਵਾਦੀ, ਧਰਮ ਨਿਰਪੱਖ ਤੇ ਲੋਕਤੰਤਰੀ ਪਹੁੰਚ ਅਪਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਭਾਰਤ ਨੂੰ ਸਹੀ ਅਰਥਾਂ ਵਿਚ ਸੰਘਵਾਦੀ ਮੁਲਕ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮੌਜੂਦਾ ਸੰਕਟ ਦੀਆਂ ਜੜ੍ਹਾਂ ਅਸਲ ਵਿਚ ਸਾਡੀ ਸੰਘਵਾਦੀ ਪਹੁੰਚ ਪ੍ਰਤੀ ਵਚਨਬੱਧਤਾ ਤੋਂ ਥਿੜਕਣ ਵਿਚ ਹੀ ਹਨ। ਬਾਦਲ ਨੇ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਟਕਰਾਅ ਦੀ ਰਾਜਨੀਤੀ ਕਾਰਨ ਸਾਡਾ ਸਮਾਜਿਕ ਸਰੂਪ ਟੁੱਟ ਗਿਆ ਹੈ। ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨਾਲ ਹੀ ਆਮ ਸਹਿਮਤੀ ਹੋ ਸਕਦੀ ਹੈ ਤੇ ਆਮ ਸਹਿਮਤੀ ਨਾਲ ਹੀ ਅਜਿਹੇ ਟਕਰਾਅ ਟਾਲ਼ੇ ਜਾ ਸਕਦੇ ਹਨ। ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੇ ਦੇਸ਼ ਨੂੰ ਡੂੰਘੇ ਸੰਕਟ ਵਿਚ ਧੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦਾ ਮਸਲਾ ਨਹੀਂ ਹੈ ਬਲਕਿ ਵਪਾਰੀ, ਦੁਕਾਨਦਾਰ, ਆੜ੍ਹਤੀਏ ਤੇ ਮਜ਼ਦੂਰ ਵੀ ਇਸ ਨਾਲ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ ਹਨ।

RELATED ARTICLES
POPULAR POSTS